ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਅੱਜ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ ‘ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਯਾਦ ਚ ਅੱਜ ਵੱਡਾ ਐਲਾਨ ਕੀਤਾ ਹੈ ਜਾਣਕਾਰੀ ਅਨੁਸਾਰ ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਦਾ ਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਤਿ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਤਿ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਬੇਵਕਤੀ ਅਕਾਲ ਚਲਾਣੇ ‘ਤੇ ਉਨ੍ਹਾਂ ਨੂੰ ਡੂੰਘਾ Dukh ਹੈ। ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਲੋਂ ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਕੋਰੋਨਾ ਨਾਲ ਪੀ-ੜ-ਤ ਸਨ ਅਤੇ ਉਨ੍ਹਾਂ ਨੇ 2 ਅਪ੍ਰੈਲ ਨੂੰ ਤੜਕੇ 4.30 ਵਜੇ ਆਖਰੀ ਸਾਹ ਲਏ ਸਨ। ਬੁੱਧਵਾਰ ਨੂੰ ਭਾਈ ਨਿਰਮਲ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਵੀਰਵਾਰ ਸਵੇਰੇ ਤੜਕੇ ਸਾਢੇ ਚਾਰ ਵਜੇ ਉਹ ਅਕਾਲ ਚ-ਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਅਕਾਲ ਚ-ਲਾਣੇ ਤੋਂ ਬਾਅਦ ਕੌਮ ਨੂੰ ਵੱਡਾ ਘਾ-ਟਾ ਪਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਨੂੰ 2009 ਵਿਚ ਪਦਮਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਸੀ।

Leave a Reply

Your email address will not be published. Required fields are marked *