ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੁਕਸਾਨੇ ਗਏ ਗੁੰਬਦਾਂ ਦੀ ਸੇਵਾ 12 ਘੰਟਿਆਂ ਚ ਕਰਵਾਈ ਗਈ ‘ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੇ ਕਰਤਾਰਪੁਰ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀਆਂ ਕੁਝ ਮੌਮਟੀਆਂ ਦੇ ਗੁੰਬਦ ਨੁਕ-ਸਾਨੇ ਜਾਣ ਦੀ ਖਬਰ ਕਾਫੀ ਵਾਇ-ਰਲ ਹੋਈ ਸੀ । ਇਸ ਸਬੰਧੀ ਗੁਰਦੁਆਰਾ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਇਕ ਵਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿਚ ਉਹ ਕਹਿ ਰਹੇ ਹਨ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀਆਂ ਕੁਝ ਤਸਵੀਰਾਂ ਕਾਰਨ ਪੂਰੀ ਦੁਨੀਆ ਵਿਚ ਵੱਸਦੇ ਸਿੱਖਾਂ ਦੇ ਦਿਲਾਂ ਨੂੰ ਕਾਫੀ ਠੇ-ਸ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ tufan ਅਤੇ ਹਨੇਰੀ ਕਾਰਨ ਗੁਰਦੁਆਰਾ ਸਾਹਿਬ ਦੀਆਂ ਛੋਟੀਆਂ ਮੌਮਟੀਆਂ ਜੋ ਕਿ ਫਾਈਬਰ ਨਾਲ ਬਣੀਆਂ ਸਨ ਉਹ ਆਪਣੇ ਸਟਰੱਕਚਰ ਤੋਂ ਅਲੱਗ ਹੋ ਗਈਆਂ ਸਨ ਅਤੇ ਸਿਰਫ 12 ਘੰਟਿਆਂ ਵਿਚ ਹੀ ਇਨ੍ਹਾਂ ਨੂੰ ਦੁਬਾਰਾ ਫਿੱਟ ਕਰ ਦਿੱਤਾ ਗਿਆ। ਧੰਨ ਨੇ ਇਹ ਗੁਰੂ ਦੇ ਸਿੱਖ ਜਿਨ੍ਹਾਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਸਿਰਫ ਕੁੱਝ ਘੰਟਿਆਂ ਚ ਸੇਵਾ ਕਰਵਾ ਦਿੱਤੀ ਹੈ। ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ।ਦੱਸ ਦਈਏ ਕਿ ਪਿਛਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਇਹ ਗੁੰਬਦ ਕੁਝ ਮਹੀਨੇ ਪਹਿਲਾਂ ਹੀ ਬਣਵਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸਰਹੱਦ ‘ਤੇ ਦੋਹਾਂ ਪਾਸੇ ਸ਼ੁੱਕਰਵਾਰ ਨੂੰ ਤੇਜ਼ ਹਨ੍ਹੇ-ਰੀ ਅਤੇ tufan ਆਇਆ ਸੀ। ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਚਾਰ ਗੁੰਬਦ ਤੇਜ਼ ਹਨ੍ਹੇ-ਰੀ ਕਾਰਨ ਹੇਠਾਂ ਡਿੱ-ਗ ਗਏ। ਕਰਤਾਰਪੁਰ ‘ਚ ਹੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਲਈ ਸਿੱਖਾਂ ਵਿਚ ਇਸ ਦੀ ਬਹੁਤ ਅਹਿਮੀਅਤ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਲਾਂਘਾ ਖੋਲ੍ਹਿਆ ਗਿਆ, ਜਿਸ ਨਾਲ ਭਾਰਤੀਆਂ ਨੂੰ ਬਿਨਾਂ ਵੀਜ਼ਾ ਉਥੇ ਜਾਣ ਦੀ ਇਜਾ-ਜ਼ਤ ਮਿਲ ਗਈ ਸੀ।।
