ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਇਹ ਅਪੀਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਚਾਈ-ਨੀਜ਼ ਖਾਣੇ ਖਾਣ ਤੋਂ ਪਰਹੇਜ਼ ਕੀਤਾ ਜਾਵੇ।ਤੁਸੀ ਘਰਾਂ ਵਿਚ ਆਪਣੇ ਰਵਾਇਤੀ ਖਾਣਾ ਹੀ ਬਣਾ ਕੇ ਖਾਉ।ਸਾਨੂੰ ਸਾਰਿਆ ਨੂੰ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ ਤਾਂ ਕਿ ‘ਇਮਿਊਨਿਟੀ ਸ਼ਕਤੀ ਬਣੀ ਰਹੇ । ਇਸ ਤੋਂ ਇਲਾਵਾ ਇਹ ਵੀ ਕਿਹਾ ਕਿ ਘਰਾਂ ਵਿਚ ਬਣਾਏ ਭੋਜਨ ਵਿਚ ਇਮਿਊਨਿਟੀ ਸ਼ਕਤੀ ਵਧਾਉਣ ਦੀ ਸਮਰੱਥਾ ਹੁੰਦੀ ਹੈ। ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ ਲੌਕਡਾਊਨ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਨੂੰ ਕੁੱਝ ਹੋਰ ਵੀ ਸੋਚਣਾ ਚਾਹੀਦਾ ਹੈ। ਸੰਗਤਾਂ ਨੂੰ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਦੀ ਅਪੀਲ ਕੀਤੀ ਹੈ । ਪੰਜਾਬ ਵਿਚ ਕੋਰੋਨਾ ਵਾਇਰਸ ਦੇ mariz ਦੀ ਗਿਣਤੀ ਵੱਧ ਕੇ 244 ਹੋ ਗਈ ਹੈ ਜੋ ਕਿ ਚਿੰਤਾ-ਜਨਕ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ SGPC ਲੰਗਰ ਲਗਾ ਕੇ ਬਹੁਤ ਲੋੜਵੰਦਾਂ ਦੀ ਮੱਦਦ ਕਰ ਰਹਿ ਹੈ। ਜਿਸ ਦੇ ਮੱਦੇਨਜ਼ਰ ਕਾਫੀ ਸੰਗਤ ਦਾਨ ਵੀ ਦੇ ਰਹੀ ਹੈ। ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦੇ ਅੱਜ 51 ਹਜ਼ਾਰ ਰੁਪਏ ਭੇਟ ਕੀਤੇ ਗਏ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਇਸ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ 5 ਲੱਖ ਪੰਦਰਾਂ ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਦਿੱਤੇ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂ ਨੇ ਪ੍ਰਚਾਰਕਾਂ ਵੱਲੋਂ ਇਕੱਠੀ ਕੀਤੀ ਰਾਸ਼ੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ। ਇਸੇ ਤਰ੍ਹਾਂ ਤਰਨ ਤਾਰਨ ਸਹਿਕਾਰੀ ਬੈਂਕ ਦੀ ਕੇਂਦਰੀ ਮੁਲਾਜਮ ਯੂਨੀਅਨ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਇੱਕ ਹਜ਼ਾਰ ਰੁਪਏ ਦਾ ਯੋਗਦਾਨ ਭੇਜਿਆ ਗਿਆ।ਕਿ ਗੁਰੂ ਘਰ ਦਾ ਲੰਗਰ ਸੰਗਤਾਂ ਦੀਆਂ ਭੇਟਾਵਾਂ ਨਾਲ ਹੀ ਚੱਲਦਾ ਹੈ। ਉਨ੍ਹਾਂ ਭੇਟਾਵਾਂ ਦੇਣ ਵਾਲ਼ਿਆਂ ਦਾ ਧੰਨਵਾਦ ਵੀ ਕੀਤਾ ਜਾਂਦਾ ਹੈ ।

Leave a Reply

Your email address will not be published. Required fields are marked *