ਦਰਸ਼ਨ ਕਰੋ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 700 ਕਿਲੋ ਦਾ ਸਰੂਪ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 700 ਕਿਲੋ ਦਾ ਸਰੂਪ ਮਲੇਸ਼ੀਆ ਦੇ ਸ਼ਹਿਰ ਪੂਚੋਂਗ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਸ਼ੋਬਿਤ ਹੈ। ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਹੈ ਜੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ।
ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।

Leave a Reply

Your email address will not be published. Required fields are marked *