Home / ਵੀਡੀਓ / ਸ੍ਰੀ ਹਜ਼ੂਰ ਸਾਹਿਬ ਰੁਕੀ ਸੰਗਤ ਲਈ CM ਕੈਪਟਨ ਦਾ ਇਕ ਹੋਰ ਕਦਮ

ਸ੍ਰੀ ਹਜ਼ੂਰ ਸਾਹਿਬ ਰੁਕੀ ਸੰਗਤ ਲਈ CM ਕੈਪਟਨ ਦਾ ਇਕ ਹੋਰ ਕਦਮ

ਹਜ਼ੂਰ ਸਾਹਿਬ ਫ-ਸੀ ਸੰਗਤ ਲਈ ਕੈਪਟਨ ਅਮਰਿੰਦਰ ਦਾ ਇਕ ਹੋਰ ਕਦਮ ‘ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ)
ਫ-ਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਂ ਫ-ਸੇ ਹੋਏ ਸ਼ਰਧਾਲੂਆਂ ਨੂੰ ਵਾਪਸ ਜਾਣ ਲਈ ਕੇਂਦਰ ਦੀ ਪ੍ਰਵਾਨਗੀ ਦੀ ਲੋੜ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਕੋ-ਵਿਡ-19 ਕਾਰਨ ਲਗਾਏ ਲੌਕਡਾਊਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਫ-ਸੇ ਪੰਜਾਬੀ ਸ਼ਰਧਾਲੂਆਂ ਨੂੰ ਬੱਸ ਰਾਹੀਂ ਪੰਜਾਬ ਆਉਣ ਦੀ ਆਗਿਆ ਦੇਣ।ਦੱਸ ਦਈਏ ਕਿ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 25 ਮਾਰਚ ਦੇ ਪੱਤਰ ਦੀ ਪਾਲਣਾ ਵਿੱਚ ਮਹਾਰਾਸ਼ਟਰ ਦੇ ਆਪਣੇ ਹਮਰੁਤਬਾ ਨਾਲ ਵੀ ਟੈਲੀਫੋਨ ‘ਤੇ ਇਸ ਬਾਰੇ ਗੱਲਬਾਤ ਕਰ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਸ੍ਰੀ ਸ਼ਾਹ ਨੂੰ ਜਾਣੂੰ ਕਰਵਾਇਆ ਕਿ ਉਥੇ ਫਸੇ ਸ਼ਰਧਾਲੂ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਪਰਿਵਾਰਾਂ ਵਿੱਚੋਂ ਹਨ, ਹਾੜ੍ਹੀ ਦਾ ਮੰਡੀਕਰਨ ਸੀਜ਼ਨ 15 ਅਪਰੈਲ ਤੋਂ ਸ਼ੁਰੂ ਹੋਣ ਕਰਕੇ ਵਾਪਸ ਪੰਜਾਬ ਆਉਣ ਲਈ ਬੇ-ਚੈਨ ਹਨ।ਦੱਸ ਦਈਏ ਕਿ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਸ਼ਰਧਾਲੂਆਂ ਦੇ ਪੰਜਾਬ ‘ਚ ਆਉਣ ‘ਤੇ ਭਾਰਤ ਸਰਕਾਰ ਦੇ ਸਿਹਤ ਪ੍ਰੋਟੋ-ਕੋਲ ਮੁਤਾਬਕ ਜਾਂਚ ਅਤੇ ਏਕਾਂ-ਤਵਾਸ ਕੀਤਾ ਜਾਵੇਗਾ। ਜਿਸ ਤੋਂ ਬਾਅਦ ਘਰ ਵਾਪਸੀ ਹੋਣੀ ਹੈ ਚੈ-ਕਿੰਗ ਤੋਂ ਬਾਅਦ।

error: Content is protected !!