ਪੰਜਾਬੀ ਲੋਕ ਗਾਇਕ ਦੇ ਘਰੋਂ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਅਨੁਸਾਰ ਮਸ਼ਹੂਰ ਲੋਕ ਗਾਇਕ ਉਸਤਾਦ ਲਾਲ ਚੰਦ ਯਮਲਾ ਦੇ ਘਰੋਂ ਵੱਡੀ ਖਬਰ ਆ ਰਹੀ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਵੱਡੇ ਪੁੱਤਰ ਇਸ ਦੁਨਿਆਂ ਚ ਨਹੀ ਰਹੇ ਦੱਸ ਦੇਈਏ ਕਿ 21 ਅਪ੍ਰੈਲ 2020 – 23 ਮਾਰਚ 1952 ਨੂੰ ਲੁਧਿਆਣਾ ‘ਚ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਘਰ ਪੈਦਾ ਹੋਏ ਪਲੇਠੇ ਪੁੱਤਰ ਕਰਤਾਰ ਚੰਦ ਯਮਲਾ ਜੱਟ ਦਾ ਕੱਲ੍ਹ ਜਵਾਹਰ ਨਗਰ ਲੁਧਿਆਣਾ ਵਿਖੇ ਦੇ-ਹਾਂ-ਤ ਹੋ ਗਿਆ ਹੈ। ਉਹ ਜਿਗਰ rog ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਤੰਗ ਸਨ। ਦੱਸ ਦੇਈਏ ਕਿ ਸਾਰੀ ਉਮਰ ਕਿਰਤ ਤੇ ਆਪਣੇ ਬਾਬਲ ਦੀ ਸੇਵਾ ‘ਚ ਰੁੱਝੇ ਰਹੇ ਕਰਤਾਰ ਚੰਦ ਦੇ ਸਪੁੱਤਰ ਤੇ ਪ੍ਰਸਿੱਧ ਲੋਕ ਗਾਇਕ ਸੁਰੇਸ਼ ਯਮਲਾ ਜੱਟ ਨੇ ਦੱਸਿਆ ਕਿ ਸ਼ਾਮੀਂ ਮੰਗਲਵਾਰ ਨੂੰ ਉਨ੍ਹਾਂ ਦਾ ਅੰ-ਤਿਮ ਸੰਸ-ਕਾਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਰਤਾਰ ਚੰਦ ਯਮਲਾ ਜੱਟ ਪਰਿਵਾਰ ਨਾਲ dukh ਸ਼ਾਝਾ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਤੇ ਪੰਜਾਬ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ ਕ ਬਾਵਾ ਨੇ ਕਿਹਾ ਹੈ ਕਿ ਕਰਤਾਰ ਚੰਦ , ਉਸਤਾਦ ਯਮਲਾ ਜੱਟ ਜੀ ਦਾ ਸਰਵਣ ਪੁੱਤਰ ਸੀ ਜਿਸਨੇ ਜਿਉਂਦਿਆ ਤੱਕ ਯਮਲਾ ਜੱਟ ਦੀ ਕਲਾ -ਜੋਤ ਜਗਦੀ ਰੱਖੀ। ਤੁਹਾਨੂੰ ਦੱਸ ਦੇਈਏ ਕਿ ਲਾਲ ਚੰਦ ਯਮਲਾ ਜੱਟ (28 ਮਾਰਚ 1910) – 20 ਦਸੰਬਰ 1991) ਜਾਂ ਯਮਲਾ ਜੱਟ ਪੰਜਾਬ ਦਾ ਇੱਕ ਪ੍ਰਸਿੱਧ ਲੋਕ ਗਾਇਕ ਸੀ। ਉਹ ਆਪਣੇ ਤੂੰਬੀ ਵਜਾਉਣ ਦੇ ਅੰਦਾਜ਼ ਅਤੇ ਆਪਣੀ ਤੁਰਲੇ ਵਾਲੀ ਪੱਗ ਲਈ ਮਸ਼ਹੂਰ ਸੀ।ਲਾਲ ਚੰਦ ਯਮਲਾ ਜੱਟ ਤੂੰਬੀ ਦੇ ਬਾਦਸ਼ਾਹ ਵਜੋਂ ਦੁਨੀਆਂ ਵਿੱਚ ਮਸ਼ਹੂਰ ਹੋ ਗਿਆ । ਇੱਕ ਤਾਰ ਉੱਤੇ ਪੋਟੇ ਲਗਾ ਕੇ ਸੱਤ ਸੁਰਾਂ ਜਗਾਣ ਦਾ ਨਵਾਂ-ਨਿਵੇਲਾ ਤਜਰਬਾ ਹਾਸਿਲ ਕਰਨਾ ਉਸਦੇ ਹੀ ਹਿੱਸੇ ਆਇਆ ਸੀ । ਜਦ ਉਹ ਤੂੰਬੀ ਟੁਣਕਾਉਂਦਾ ਸੀ ਸਰੋਤੇ ਮੰਤਰ-ਮੁਗਧ ਹੋ ਬਹਿੰਦੇ ਸਨ। ਉਸਦੀ ਆਵਾਜ਼ ਵਿੱਚ ਇੱਕ ਕਿਸਮ ਦਾ ਜਾਦੂ ਹੀ ਸੀ, ਜਦ ਉਹ ਸ਼ਬਦਾਂ ਨੂੰ ਸੁਰਾਂ ਪ੍ਰਦਾਨ ਕਰਦਾ ਸੀ ਤਾਂ ਸੰਗੀਤ ਦਾ ਇੱਕ ਅਲੌਕਿਕ ਨਜ਼ਾਰਾ ਬੱਝਾ ਹੋਇਆ ਸਾਹਮਣੇ ਆ ਖਲੋਂਦਾ ਸੀ ।

Leave a Reply

Your email address will not be published. Required fields are marked *