ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੇਂ ਦੀ ਅਲੌਕਿਕ ਸਾਖੀ

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੇਂ ਦੀ ਅਲੌਕਿਕ ਸਾਖੀ ‘ਗੁਰੂ ਕੇ ਸਿੱਖ ਦੀ ਪਰਤੱਖ ਸ਼ਕਤੀ – ਭਾਈ ਜੀਵਨ ਨੇ ਬਾਮ੍ਹਣ ਦਾ ਮ-ਰਿ-ਆ ਪੁੱਤਰ ਜਿਉਂਦਾ ਕਰ ਦਿੱਤਾ ‘ਸ੍ਰੀ ਗੁਰੂ ਹਰਿਰਾੲੇ ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ।
ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗਿਆਨੀ ਗਿਆਨ ਸਿੰਘ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ 1642 ਈ: ਸ੍ਰੀ ਗੁਰੂ ਹਰਿਰਾੲੇ ਸਾਹਿਬ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਸ੍ਰੀ ਗੁਰੂ ਹਰਿਰਾੲੇ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿੱਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ। 1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲ-ੜਾ-ਈ ਝ-ਗ-ੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹ-ਮ-ਲਾ ਨਹੀਂ ਕੀਤਾ। ਹਾਂ! ਹਮ-ਲਾ-ਵਰ ਦਾ ਮੂੰਹ ਜ਼ਰੂਰ ਮੋ-ੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ ਪਲਾਹੀ ਪਿੰਡ ਵਿੱਚ ਵੀ ਚਰਣ ਪਾਏ, ੲਿੱਥੇ ਹੀ ਅਾਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇ ਪਾਰਕ ਦਾ ਨਿਰਮਾਣ ਕੀਤਾ ਗਿਅਾ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ।

Leave a Reply

Your email address will not be published. Required fields are marked *