Home / ਦੁਨੀਆ ਭਰ / 3000 ਤੋਂ ਜਿਆਦਾ ਸੰਗਤ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਜਲਦ ਰਵਾਨਾ ਹੋਵੇਗੀ

3000 ਤੋਂ ਜਿਆਦਾ ਸੰਗਤ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਜਲਦ ਰਵਾਨਾ ਹੋਵੇਗੀ

3000 ਤੋਂ ਜਿਆਦਾ ਸੰਗਤ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਜਲਦ ਰਵਾਨਾ ਹੋਵੇਗੀ ‘ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 3000 ਤੋਂ ਵੱਧ ਸ਼ਰਧਾਲੂ ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਰਸਤੇ ਤੋਂ ਹੁੰਦੇ ਹੋਏ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਪਹੁੰਚਣਗੇ। ਪੰਜਾਬ ਸਰਕਾਰ ਇਨ੍ਹਾਂ ਦੀ ਆਵਾਜਾਈ ਦਾ ਸਾਰਾ ਪ੍ਰਬੰਧ ਕਰ ਰਹੀ ਹਾ। ਮੈਂ ਅਸ਼ੋਕ ਗਹਿਲੋਤ ਤੇ ਸ਼ਿਵਰਾਜ ਚੌਹਾਨ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਆਪਣੇ ਰਾਜਾਂ ਵਿੱਚ ਇਨ੍ਹਾਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਲੈ ਕੇ ਪੁਖਤਾ ਇੰਤਜ਼ਾਮ ਕਰਨ ਤਾਂ ਜੋ ਇਹ ਸੁਖਾਲੇ ਢੰਗ ਨਾਲ ਪੰਜਾਬ ਪਹੁੰਚ ਸਕਣ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਂ ਫ-ਸੇ ਹੋਏ ਸ਼ਰਧਾਲੂਆਂ ਨੂੰ ਵਾਪਸ ਜਾਣ ਲਈ ਕੇਂਦਰ ਦੀ ਪ੍ਰਵਾਨਗੀ ਦੀ ਲੋੜ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਕੋ-ਵਿਡ-19 ਕਾਰਨ ਲਗਾਏ ਲੌਕਡਾਊਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਫ-ਸੇ ਪੰਜਾਬੀ ਸ਼ਰਧਾਲੂਆਂ ਨੂੰ ਬੱਸ ਰਾਹੀਂ ਪੰਜਾਬ ਆਉਣ ਦੀ ਆਗਿਆ ਦੇਣ।ਦੱਸ ਦਈਏ ਕਿ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 25 ਮਾਰਚ ਦੇ ਪੱਤਰ ਦੀ ਪਾਲਣਾ ਵਿੱਚ ਮਹਾਰਾਸ਼ਟਰ ਦੇ ਆਪਣੇ ਹਮਰੁਤਬਾ ਨਾਲ ਵੀ ਟੈਲੀਫੋਨ ‘ਤੇ ਇਸ ਬਾਰੇ ਗੱਲਬਾਤ ਕਰ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਸ੍ਰੀ ਸ਼ਾਹ ਨੂੰ ਜਾਣੂੰ ਕਰਵਾਇਆ ਕਿ ਉਥੇ ਫਸੇ ਸ਼ਰਧਾਲੂ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਪਰਿਵਾਰਾਂ ਵਿੱਚੋਂ ਹਨ, ਹਾੜ੍ਹੀ ਦਾ ਮੰਡੀਕਰਨ ਸੀਜ਼ਨ 15 ਅਪਰੈਲ ਤੋਂ ਸ਼ੁਰੂ ਹੋਣ ਕਰਕੇ ਵਾਪਸ ਪੰਜਾਬ ਆਉਣ ਲਈ ਬੇ-ਚੈਨ ਹਨ।ਦੱਸ ਦਈਏ ਕਿ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਸ਼ਰਧਾਲੂਆਂ ਦੇ ਪੰਜਾਬ ‘ਚ ਆਉਣ ‘ਤੇ ਭਾਰਤ ਸਰਕਾਰ ਦੇ ਸਿਹਤ ਪ੍ਰੋਟੋ-ਕੋਲ ਮੁਤਾਬਕ ਜਾਂਚ ਅਤੇ ਏਕਾਂ-ਤਵਾਸ ਕੀਤਾ ਜਾਵੇਗਾ। ਜਿਸ ਤੋਂ ਬਾਅਦ ਘਰ ਵਾਪਸੀ ਹੋਣੀ ਹੈ ਚੈ-ਕਿੰਗ ਤੋਂ ਬਾਅਦ।

error: Content is protected !!