ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ, ਸ਼ਰਧਾਲੂਆਂ ਨੇ ਲਗਾਈ ਆਸਥਾ ਦੀ ਡੁਬਕੀ ‘ਸਭ ਤੋਂ ਪਹਿਲਾਂ ਸਭ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਹੋਵਣ ਜੀ ।
ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸਾਧ ਸੰਗਤ ਨੂੰ ਅਦਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੱਖ-ਲੱਖ ਵਧਾਈਆਂ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਤਸ਼ਾਹ ਜੀ ਦੇ 63 ਸਲੋਕ ਮਨੁੱਖ ਨੂੰ ਨਿਰੋਲ ਪ੍ਰਭੂ ਪ੍ਰੇਮ ਨਾਲ ਜੋੜਦੇ ਹਨ।ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ, ਸ਼ਰਧਾਲੂਆਂ ਨੇ ਲਗਾਈ ਆਸਥਾ ਦੀ ਡੁਬਕੀ।ਦੱਸ ਦਈਏ ਕਿ ਇਸ ਮੌਕੇ ਦਰਬਾਰ ਸਾਹਿਬ ਸੁੰਦਰ ਦੀਪਮਾਲਾ ਵੀ ਕੀਤੀ ਗਈ ਹੈ। ਦੱਸ ਦਈਏ ਕਿ ਸਿੱਖ ਸੰਗਤ ਨੇ ਦਰਬਾਰ ਸਾਹਿਬ ਆ ਕੇ ਆਪਣੀ ਸੱਚੀ ਆਸਥਾ ਦਾ ਪ੍ਰਗਟਾਵਾ ਕੀਤਾ। ਦੱਸ ਦਈਏ ਕਿ ਇਸ ਸਮੇਂ ਸੰਸਾਰ ਚ ਔਖੀ ਘੜੀ ਚੱਲ ਰਹੀ ਹੈ ਪਰ ਫਿਰ ਵੀ ਸਿੱਖ ਸੰਗਤ ਨੇ ਅੱਜ ਦੇ ਪ੍ਰਕਾਸ਼ ਪੁਰਬ ਤੇ ਹਾਜਰੀ ਲਗਵਾਈ। ਦੱਸ ਦਈਏ ਕਿ ਸੰਗਤ ਭਾਵੇਂ ਬਹੁਤ ਜਿਆਦਾ ਘੱਟ ਹੈ ਪਰ ਫਿਰ ਵੀ ਸੰਗਤਾਂ ਨੇ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਦਰਬਾਰ ਸਾਹਿਬ ਹਾਜਰੀ ਲਗਾਈ। ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ।ਧੰਨ ਧੰਨ ਸ੍ਰੀ ਗੁਰ ਨਾਨਕ ਸਾਹਿਬ ਜੀ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ।ਸ੍ਰੀ ਗੁਰੂ ਨਾਨਕ ਸਾਹਿਬ ਦੀ ਗੁਰਗੱਦੀ ਦੇ ਬੈਠਣ ਵਾਲੇ ਦੂਜੇ ਗੁਰਦੇਵ ਗੁਰੂ ਅੰਗਦ ਸਾਹਿਬ ਜੀ ਦਾ ਜਨਮ 4 ਵੈਸਾਖ 1561 ਬਿਕ੍ਰਮੀ ਅਰਥਾਤ 18 ਅਪਰੈਲ 1504 ਈਸਵੀਂ ਨੂੰ ਭਾਈ ਫੇਰੂਮਾਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ। ਆਪ ਜੀ ਦਾ ਵਿਆਹ ਸ੍ਰੀ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਸੰਘਰ ਪਿੰਡ ਵਿਖੇ ਹੋਇਆ। ਆਪ ਜੀ ਦੇ ਦੋ ਸਾਹਿਬਜਦੇ ਸ੍ਰੀ ਦਾਤੂ ਜੀ ਤੇ ਸ੍ਰੀ ਦਾਸੂ ਜੀ ਤੇ ਦੋ ਸਪੁੱਤਰੀਆਂ ਬੀਬੀ ਅਮਰੋ ਜੀ ਤੇ ਬੀਬੀ ਅਣੋਖੀ ਜੀ ਸਨ। ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ।
