ਇਸ ਔ-ਖੀ ਚ ਵਾਹਿਗੁਰੂ ਨੂੰ ਇਸ ਤਰ੍ਹਾਂ ਕਰੋ ਯਾਦ ਜਰੂਰ ਕਿਰਪਾ ਕਰਨਗੇ ‘ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਵੱਲੋਂ ਵੱਡੀ ਬੇਨਤੀ ਸਿੱਖ ਸੰਗਤਾਂ ਲਈ ਸਭ ਨੂੰ ਪਤਾ ਹੈ ਕਿ ਅੱਜ ਪੂਰਾ ਵਿਸ਼ਵ ਕੋਰੋ-ਨਾ ਦੇ ਸਾਏ ਹੇਠ ਹੈ। ਇਸ ਨਾਲ ਹਰ ਵਿਅਕਤੀ ਅੰਦਰ ਡ-ਰ ਦੀ ਭਾਵਨਾ ਬਣੀ ਹੋਈ ਹੈ, ਪਰੰਤੂ ਸਿੱਖ ਵਿਚਾਰਧਾਰਾ ਆਸ਼ਾਵਾਦੀ ਹੈ। ਗੁਰੂ ਸਾਹਿਬਾਨ ਨੇ ਮਨੁੱਖ ਨੂੰ ਚਣੌ-ਤੀਆਂ ਸਮੇਂ ਡਰ-ਨ ਦੀ ਥਾਂ ਪਰਮਾਤਮਾ ਦੇ ਸਿਮਰਨ ਤੇ ਅਰਦਾਸ ਨਾਲ ਜੋੜਿਆ ਹੈ। ਇਸ ਦੌਰ ਵਿੱਚੋਂ ਸਾਨੂੰ ਗੁਰੂ ਸਾਹਿਬ ਆਪ ਕਿਰਪਾ ਕਰਕੇ ਬਾਹਰ ਕੱਢਣਗੇ। ਮੈਂ ਘਰਾਂ ਵਿਚ ਬੈਠੀ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਇਸ ਸਮੇਂ ਨੂੰ ਗੁਰਬਾਣੀ ਨਾਲ ਜੁੜ ਕੇ ਗੁਜ਼ਾਰੋ। ਇਸ ਮੌਕੇ ਦਾ ਲਾਹਾ ਪ੍ਰਾਪਤ ਕਰੋ। ਸਹਿਜ ਪਾਠ ਆਰੰਭ ਕਰੋ। ਗੁਰਬਾਣੀ ਪੜੋ ਤੇ ਵਿਚਾਰੋ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣਗੇ। ਸਿਮਰਨ ਪਾਠ ਕਰਨ ਨਾਲ ਸਾਡੀ ਜਿੰਦਗੀ ਬਦਲ ਜਾਦੀ। ਗੁਰਬਾਣੀ ਚ ਸਿਮਰਨ ਤੇ ਕਾਫੀ ਜੋਰ ਦਿੱਤਾ ਗਿਆ ਹੈ।ਸਿਮਰਨ ਪਾਠ ਕਰਨ ਨਾਲ ਸਾਡੀ ਜਿੰਦਗੀ ਬਦਲ ਜਾਦੀ। ਗੁਰਬਾਣੀ ਚ ਸਿਮਰਨ ਤੇ ਕਾਫੀ ਜੋਰ ਦਿੱਤਾ ਗਿਆ ਹੈ।ਸਿਮਰਨ ਬਾਰੇ ਵਿਚਾਰ ( ਭਾਈ ਵੀਰ ਸਿੰਘ ) ਭਾਈ ਵੀਰ ਸਿੰਘ ਜੀ ਦੀ ਕਲਮ ਤੋਂ ਨਾਮ ਸਿਮਰਨ ਬਾਰੇ ਵਿਚਾਰ ੧. ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ | ੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ| ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ , ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ | ਨਾਮ ਜਪਨ ਵਾਲੇ ਨੂੰ ਸਬਰ ਤੇ ਨਿਮਰਤਾ ਦੀ ਬੜੀ ਲੋੜ ਹੈ | ੩. ਸਿਮਰਨ ਨਾਲ ਪਹਿਲਾਂ ਮਨ ਦੀ ਮੈਲ ਉਤਰਦੀ ਹੈ ਤੇ ਇਨਸਾਨ ਬੁਰੇ ਕੰਮ ਕਰਨ ਤੋ ਸੰਕੋਚ ਕਰਦਾ ਹੈ | ੪. ਵਾਹਿਗੁਰੂ – ਵਾਹਿਗੁਰੂ ਕਰਨ ਨਾਲ ਸਾਡੇ ਮਨ ਤੇ ਹਰ ਹਾਲਤ ਵਿਚ ਅਸਰ ਹੁੰਦਾ ਹੈ | ਇਸ ਨਾਲ ਸਾਡੇ ਵਿਚ ਕੋਮਲਤਾ ਆ ਜਾਂਦੀ ਹੈ ,ਚੰਗੇ ਮੰਦੇ ਦੀ ਤਮੀਜ ਹੋ ਜਾਂਦੀ ਹੈ ਤੇ ਮਨ ਬੁਰਾਈ ਤੋ ਪ੍ਰਹੇਜ ਕਰਨ ਲਗ ਜਾਂਦਾ ਹੈ | ੫. ਸਿਮਰਨ ਪਹਲਾ ਮੈਂਲ ਕਟਦਾ ਹੈ , ਇਸ ਲਈ ਪਹਿਲਾਂ ਇਸ ਵਿਚ ਮਨ ਨਹੀਂ ਲਗਦਾ | ਜਦੋ ਮਨ ਨਿਰਮਲ ਹੋ ਜਾਂਦਾ ਹੈ ਤਾ ਸਿਮਰਨ ਵਿਚ ਰਸ ਆਉਣ ਲਗਦਾ ਹੈ , ਫਿਰ ਛਡਨ ਨੂੰ ਦਿਲ ਨਹੀਂ ਕਰਦਾ |੬. ਮਨ ਚਾਹੇ ਨਾ ਵੀ ਟਿਕੇ , ਨਾਮ ਜਪਣਾ ਚਾਹਿਦਾ ਹੈ | ਜੇ ਨਾਮ ਜਾਪਦੇਆਂ ਮਨ ਜਰਾ ਵੀ ਟਿਕ ਜਾਵੇ ਤਾ ਥੋੜੀ ਗਲ ਨਹੀਂ,ਮਨ ਪੂਰਾ ਵਸ ਤਦ ਆਉਂਦਾ ਜਦ ਵਾਹਿਗੁਰੂ ਦੀ ਪੂਰਨ ਕਿਰਪਾਲਤਾ ਹੋਵੇ | ੭. ਮਨ ਟਿਕੇ ਜਾ ਨਾ ਟਿਕੇ , ਨਾਮ ਜਪਣਾ ਚਾਹਿਦਾ ਹੈ , ਜੋ ਲੱਗੇ ਰਹਿਣਗੇ, ਓਹਨਾ ਲਈ ਓਹ ਸਮਾਂ ਵੀ ਆਵੇਗਾ ,
ਜਦੋ ਮਨ ਦਾ ਟਿਕਾਓ ਪ੍ਰਾਪਤ ਹੋ ਜਾਵੇਗਾ | ਜੋ ਤੁਰੇ ਰਹਿਣਗੇ , ਭਾਵੇ ਮਧਮ ਚਲ ਹੀ , ਓਹਨਾ ਦੇ ਮੰਜਿਲ ਤੇ ਪਹੁੰਚਣ ਦੀ ਆਸ ਹੋ ਸਕਦੀ ਹੈ | ੮. ਸਿਮਰਨ ਵਿਚ ਸੁਆਦ ਨਹੀਂ ਆਉਂਦਾ ਤਾਂ ਗੁਰੂ ਜਾਣੇ , ਜੋ ਸੁਆਦ ਨਹੀਂ ਦੇਂਦਾ | ਬੰਦੇ ਦਾ ਧਰਮ ਹੈ ਬੰਦਗੀ ਕਰਨਾ| ਸਦਾ ਰਸ ਤੇ ਹਕ ਨਹੀਂ | ਰਸ ਤਾਂ ਕਦੇ- ਕਦੇ ਗੁਰੂ ਝਲਕਾਰਾ ਮਾਰ ਕੇ ਦੇ ਦੇਂਦਾ ਹੈ ਤਾ ਕਿ ਬੱਚੇ ਡੋਲ ਨਾ ਜਾਣ |
