ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਲਾਕਡਾਊਨ ਦੌਰਾਨ ਮਹੱਤਵਪੂਰਣ ਲੋੜਾਂ ਨੂੰ ਕੇਂਦਰ ਸਰਕਾਰ ਨੂੰ ਇਕ ਵਾਰ ਫਿਰ ਯਾਦ ਕਰਵਾਇਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਇਕ ਪੱਤਰ ‘ਚ ਸੰਵੇਦ-ਨਸ਼ੀਲ ਐਲਾਨੇ ਇਲਾਕਿਆਂ ਨੂੰ ਛੱਡ ਕੇ ਛੋਟੀਆਂ ਦੁਕਾਨਾਂ, ਵਪਾਰਾਂ ਤੇ ਉਦਯੋਗਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਜੀ. ਐਸ. ਟੀ. ਦੀ ਬਕਾਇਆ ਰਾਸ਼ੀ ਦੀ ਕੀਤੀ ਮੰਗ ਅਮਿਤ ਸ਼ਾਹ ਨੂੰ ਭੇਜੇ ਪੱਤਰ ‘ਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਜੀ. ਐਸ. ਟੀ. ਦੀ ਬਕਾਇਆ ਰਕਮ 4386.37 ਕਰੋੜ ਰੁਪਏ ਜਾਰੀ ਕਰਨ ਅਤੇ ਨਾਲ ਹੀ ਮਾਲੀਆ ਘਾਟੇ ਦੀ ਕਮੀ ਨੂੰ ਪੂਰਾ ਕਰਨ ਲਈ ਰਾਹਤ ਤੇ ਸਿਹਤ ਦੇਖਭਾਲ ਲਈ ਸੰਯੁਕਤ ਰੂਪ ਨਾਲ ਪ੍ਰਬੰਧ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਮੁੱਖ ਮੰਤਰੀ ਨੇ ਕਣਕ ਦੀ ਖਰੀਦ ਲਈ ਕਿਸਾਨਾਂ ਨੂੰ ਬੋਨਸ ਦਿੱਤੇ ਜਾਣ ਦੀ ਵੀ ਮੰਗ ਕੀਤੀ ਹੈ। ਪ੍ਰਵਾਸੀਆਂ ਸਮੇਤ ਦੈਨਿਕ ਉਦਯੋਗਿਕ ਅਤੇ ਖੇਤੀਬਾੜੀ ਨੂੰ ਪ੍ਰਤੱਖ ਨਕਦ ਸਹਾਇਤਾ ਦੀ ਵੀ ਉਨ੍ਹਾਂ ਨੇ ਕੇਂਦਰ ਤੋਂ ਮੰਗ ਕੀਤੀ ਹੈ। ਉਨ੍ਹਾਂ ਨੇ ਐਮ. ਐਸ. ਐਮ. ਈ. ਅਤੇ ਪਾਵਰ ਜਨਰੇਸ਼ਨ ਅਤੇ ਡਿਸਟ੍ਰੀਬਿਊਸ਼ਨ ਕੰਪਨੀਆਂ ਨੂੰ ਵਿਆਜ ਆਰਥਿਕ ਸਹਾਇਤਾ, ਕਮਰਸ਼ੀਅਲ ਬੈਂਕਾਂ ਵਲੋਂ ਲੋਨ ਅਤੇ ਕੋਇਲੇ ‘ਤੇ ਜੀ. ਐਸ. ਟੀ. ‘ਚ ਕਟੌਤੀ ਦੀ ਮੰਗ ਨੂੰ ਵੀ ਦੁਹਰਾਇਆ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਸਮੇਂ ਸਮੇਂ ਤੇ ਆਪਣੇ ਸ਼ੋਸ਼ਲ ਅਕਾਊਂਟ ਤੇ ਲਾਈਵ ਹੋ ਕੇ ਪੰਜਾਬ ਵਾਸੀਆਂ ਨੂੰ ਅਪਡੇਟ ਦਿੰਦੇ ਰਹਿੰਦੇ ਹਨ। ਜਿਨ੍ਹਾਂ ਚ ਕਿਸਾਨ ਡਾਕਟਰ ਪੁਲਸ ਆਮ ਵਰਗ ਆਦਿ ਸਭ ਆ ਜਾਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਇੱਕ ਹੋਰ ਪਹਿਲ ਕੀਤੀ ਹੈ। ਪੰਜਾਬ ਦੀ ਆਰਥਿਕ ਸਥਿਤੀ ਨੂੰ ਮੁੜ ਸੁਰਜੀਤ ਕਰਨ ਸਬੰਧੀ ਅੱਜ ਮੋਂਟੇਕ ਸਿੰਘ ਆਹਲੂਵਾਲੀਆ ਜੀ ਦੀ ਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਜਾਣ-ਪਛਾਣ ਮੀਟਿੰਗ ਕੀਤੀ। ਮੈਂ ਪੰਜਾਬ ਲਈ ਹਮੇਸ਼ਾ ਬਿਹਤਰੀਨ ਕਰਨਾ ਚਾਹਿਆ ਹੈ ਤੇ ਮੈਨੂੰ ਲੱਗਦਾ ਹੈ ਕਿ ਇਨ੍ਹਾਂ ਮਾਹਿਰਾਂ ਦੇ ਸਮੂਹ ਤੋਂ ਬਿਹਤਰ ਹੋਰ ਕੁੱਝ ਨਹੀਂ ਹੋ ਸਕਦਾ ਜੋ ਇਸ ਸਮੇਂ ਉਪਰੰਤ ਪੰਜਾਬ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ
ਕਰਨ ਵਿੱਚ ਸਾਡੀ ਸਹਾਇਤਾ ਕਰਨਗੇ। ਇਹ ਇੱਕ ਲੰਬੀ jang ਹੈ ਤੇ ਸਾਨੂੰ ਇਸ ਸਬੰਧੀ ਪਹਿਲਾਂ ਤੋਂ ਹਰ ਕਦਮ ਲਈ ਤਿਆਰ ਰਹਿਣਾ ਚਾਹੀਦਾ ਹੈ।
