ਗੁਰੂਘਰ ਦੇ ਸ਼ਰਧਾਲੂਆਂ ਵੱਲੋਂ ‘ਗੁਰੂ ਰਾਮਦਾਸ ਲੰਗਰ’ ਹਾਲ ਲਈ 140 ਕੁਇੰਟਲ ਕਣਕ ਤੇ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਗੁਰੂ ਘਰ ਦੇ ਲੰਗਰ ਲਈ 140 ਕੁਇੰਟਲ ਕਣਕ ਤੇ 1 ਲੱਖ 51 ਹਜ਼ਾਰ ਰੁਪਏ ਭੇਟ
ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ 25 ਹਜ਼ਾਰ ਰੁਪਏ ਲੰਗਰ ਸੇਵਾ ਲਈ ਦਿੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਕੋ-ਰੋਨਾ ਵਾਇ-ਰਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਲਗਾਤਾਰ ਲੰਗਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। 90 ਦੇ ਕਰੀਬ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਅੰਦਰ ਤਿਆਰ ਕੀਤਾ ਲੰਗਰ ਲੋੜਵੰਦਾਂ ਨੂੰ ਵਰਤਾਇਆ ਜਾ ਰਿਹਾ ਹੈ। ਇਨ੍ਹਾਂ ਸੇਵਾਵਾਂ ਦੇ ਚੱਲਦਿਆਂ ਸੰਗਤਾਂ ਗੁਰੂ ਕੇ ਲੰਗਰਾਂ ਵਿਚ ਹਿੱਸਾ ਪਾਉਣ ਲਈ ਅੱਗੇ ਆ ਰਹੀਆਂ ਹਨ। ਇਸੇ ਦੌਰਾਨ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 140 ਕੁਇੰਟਲ ਕਣਕ ਅਤੇ 1 ਲੱਖ, 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਉਨ੍ਹਾਂ ਨਾਲ ਪੁੱਜੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵੱਲੋਂ ਵੀ 25 ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਭੇਟਾ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰੋ-ਨਾ ਦੇ ਚੱਲਦਿਆਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਪ੍ਰੰਪਰਾ ਬਿਨਾ ਭੇਦ-ਭਾਵ ਦੇ ਅੱਗੇ ਵੱਧ ਰਹੀ ਹੈ। ਇਹ ਸਿੱਖ ਕੌਮ ਦੀ ਵਿਲੱਖਣਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਕਣਕ ਅਤੇ ਹੋਰ ਰਸਦਾਂ ਭੇਜਣ ਲਈ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਭਾਈ ਖ਼ਾਲਸਾ ਨੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਮੱਖਣ ਸਿੰਘ ਲੰਬੜਦਾਰ ਬੋਲੀਨਾ, ਸ. ਭੁਪਿੰਦਰ ਸਿੰਘ ਭੁੱਲਰ ਅਤੇ ਹੋਰ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *