Home / ਸਿੱਖੀ ਖਬਰਾਂ / ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਸੇਵਾ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਸੇਵਾ ਜਾਰੀ

ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਦੇ ਡਾਇਰੈਕਟਰ ਸ. ਪ੍ਰਸ਼ੋਤਮ ਸਿੰਘ ਮੈਣੀ, ਸ. ਅਵਤਾਰ ਸਿੰਘ ਮੈਣੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਵਿਖੇ 55 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਦੀ ਪ੍ਰੇਰਣਾ ਨਾਲ ਗੁਰੂ ਘਰ ਦੇ ਇਨ੍ਹਾਂ ਸ਼ਰਧਾਲੂਆਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਮੌਜੂਦਗੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਇਹ ਰਾਸ਼ੀ ਸੌਂਪੀ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਗੁਰੂ ਨਾਨਕ ਸੇਵਾ ਮਿਸ਼ਨ ਲੁਧਿਆਣਾ ਵੱਲੋਂ ਵੀ 11 ਹਜ਼ਾਰ ਰੁਪਏ ਦੀ ਸੇਵਾ ਕਰਵਾਈ ਗਈ। ਇਸ ਤੋਂ ਇਲਾਵਾ ਮਿਸ਼ਨ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਵੀ ਦਿੱਤੇ ਗਏ। ਗੁਰੂ ਨਾਨਕ ਸੇਵਾ ਮਿਸ਼ਨ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਚੌਹਾਨ ਅਤੇ ਮੈਂਬਰ ਸ. ਮਨਜਿੰਦਰ ਸਿੰਘ ਤੇ ਸ. ਮਹਿੰਦਰਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਲੰਗਰ ਲਈ ਮਾਇਆ ਅਤੇ ਸੁਰੱਖਿਆ ਕਿੱਟਾਂ ਸੌਂਪੀਆਂ, ਜਿਸ ’ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀ, ਸ. ਸੁਖਬੀਰ ਸਿੰਘ, ਸੂਚਨਾ ਕਰਮਚਾਰੀ ਸ. ਅੰਮ੍ਰਿਤਪਾਲ ਸਿੰਘ ਮੌਜੂਦ ਸਨ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਇੱਕ ਲੱਖ ਰੁਪਏ ਭੇਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੂੰ ਸੌਂਪਿਆ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਭਾਈ ਰਵਿੰਦਰ ਸਿੰਘ ਵੱਲੋਂ ਗੁਰੂ ਘਰ ਦੇ ਲੰਗਰ ਲਈ ਯੋਗਦਾਨ ਪਾਉਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਹੋਰਨਾਂ ਲਈ ਪ੍ਰੇਰਣਾ ਸਰੋਤ ਦੱਸਿਆ। ਸ. ਮਨਜੀਤ ਸਿੰਘ ਨੇ ਕਿਹਾ ਕਿ ਲੰਗਰ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੀਆਂ ਹਨ। ਦੇਸ਼ ਦੁਨੀਆਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਲੰਗਰ ਲਈ ਰਸਦਾਂ ਅਤੇ ਮਾਇਆ ਭੇਟਾ ਕਰ ਰਹੇ ਹਨ। ਇਸੇ ਤਹਿਤ ਗੁਰੂ ਘਰ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਨੇ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਭੇਟਾ ਕਰ ਕੇ ਆਪਣੀ ਸ਼ਰਧਾ ਪ੍ਰਗਟਾਈ ਹੈ। ਇਸ ਮੌਕੇ ਰਾਗੀ ਭਾਈ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਤੋਂ ਬਹੁਤ ਬਖ਼ਸ਼ਿਸ਼ਾਂ ਪ੍ਰਾਪਤ ਹੋਈਆਂ ਹਨ। ਇਸ ਪਾਵਨ ਅਸਥਾਨ ਦੀ ਸ਼ੋਭਾ ਅਤੇ ਵਡਿਆਈ ਵੱਡੀ ਹੈ ਅਤੇ ਗੁਰੂ ਸਾਹਿਬ ਆਪ ਕਿਰਪਾ ਕਰਕੇ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਸੰਗਤਾਂ ਮਨੁੱਖਤਾ ਦੇ ਸਰਬਸਾਂਝੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਭੇਟਾਵਾਂ ਭੇਜਣ ਦੀ ਸੰਗਤਾਂ ਨੂੰ ਅਪੀਲ ਵੀ ਕੀਤੀ। ਇਸ ਦੌਰਾਨ ਸ. ਮਨਜੀਤ ਸਿੰਘ ਬਾਠ ਅਤੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੇ ਭਾਈ ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਵਿਦਰ ਸਿੰਘ ਦੇਵੀਦਾਸਪੁਰ, ਸ. ਗੁਰਪ੍ਰੀਤ ਸਿੰਘ ਤੇ ਸ. ਹਰਭਜਨ ਸਿੰਘ ਵੀ ਮੌਜੂਦ ਸਨ।

error: Content is protected !!