ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜੀ ਨੇ ਵੀ ਹਜ਼ੂਰ ਸਾਹਿਬ ਦੀ ਸੰਗਤ ਦੇ ਕੋਰੋਨਾ ਪਾਜ਼ਿ-ਟਿਵ ਤੇ ਜਤਾਈ ਸ਼ੰਕਾ ‘ਦੱਸ ਦਈਏ ਕਿ ਭਾਈ ਹਰਪ੍ਰੀਤ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਹਜੂਰ ਸਾਹਿਬ ਤੋਂ ਪੰਜਾਬ ਆਈ ਸੰਗਤ ਬਾਰੇ ਇੱਕੋ ਸਮੇ ਪਾਜਿਟਿਵ ਕਿਸ ਤਰ੍ਹਾਂ ਹੋ ਗਏ ਭਾਈ ਸਾਹਿਬ ਨੇ ਇਨ੍ਹਾਂ ਗੱਲਾਂ ਤੇ ਸਵਾਲ ਖੜ੍ਹੇ ਕੀਤੇ ਹਨ।
ਭਾਈ ਸਾਹਿਬ ਨੇ ਹਜੂਰ ਸਾਹਿਬ ਗੁਰੂਦੁਆਰਾ ਸਾਹਿਬ ਤੇ ਇਸ ਤਰ੍ਹਾਂ ਸਵਾਲ ਖੜ੍ਹੇ ਕਰਨ ਬਹੁਤ ਜਿਆਦਾ ਗਲਤ ਹੈ। ਦੱਸ ਦਈਏ ਕਿ ਅੱਜ ਹਜੂਰ ਸਾਹਿਬ ਦੇ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਜੀ ਨੇ ਦੱਸਿਆ ਸੀ ਕਿ ਸੰਗਤ ਦਿ ਚੈੱਕ ਅਪ ਕੀਤਾ ਗਿਆ ਹੈ ਫਿਰ ਇਹ ਸਭ ਪੰਜਾਬ ਆਉਦੇ ਕਿਵੇਂ ਹੋ ਗਿਆ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ। ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਕ-ਰੋਨਾ ਦੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼, ਲੰਗਰ ਤੇ ਹੋਰ ਜ਼ਰੂਰੀ ਲੋੜਾਂ ਅਨੁਸਾਰ ਪੂਰੀ ਤਿਆਰੀ ਕੀਤੀ ਗਈ ਹੈ। ਪੰਜਾਬ ਸਰਕਾਰ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਸਮੇਤ ਜਿਹੜੇ ਵੀ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿਚ ਇਕਾਂਤਵਾਸ ਕਰੇਗੀ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਕੁਝ ਲੋਕ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਤੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬਾਨ ਵਿਚ ਰੱਖੇ ਗਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਜਿਥੇ ਵੀ ਗੁਰੂ ਘਰ ਹਨ, ਹਰ ਥਾਂ ਬਿਹਤਰ ਪ੍ਰਬੰਧ ਹਨ। ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਸਭ ਦੇ ਯਤਨ ਸਵਾਗਤਯੋਗ ਹਨ ਅਤੇ ਇਨ੍ਹਾਂ ਆਪਣੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੀ ਸਾਂਝੇ ਯਤਨਾ ਦੀ ਲੋੜ ਹੈ। ਕਿਸੇ ਨੂੰ ਵੀ ਬੇਗਾਨਗੀ ਵਾਲਾ ਅਹਿਸਾਸ ਨਾ ਕਰਵਾਇਆ ਜਾਵੇ ਸਗੋਂ ਬੀਮਾਰੀ ਦੀ ਲਪੇਟ ਵਿਚ ਆਏ ਹਰ ਵਿਅਕਤੀ ਦਾ ਹੌਸਲਾ ਵਧਾਇਆ ਜਾਵੇ।
