ਭੋਲੇਪਨ ਦੀ ਸੇਵਾ ਦਾ ਫਲ ਇਹ ਸਾਰੀ ਕਹਾਣੀ ਜੋ ਵੀਡੀਓ ਚ ਹੈ ਇਹ ਸੱਚੀ ਸ਼ਰਧਾ ਸੇਵਾ ਤੇ ਆਧਾਰਿਤ ਹੈ। ‘ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ ਹੈ
ਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋ-ਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ। ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644 ਸੇਵਾ ਦੀਆਂ ਕਈ ਕਿਸਮਾ ਹਨ। ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ। ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345 ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ। ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748 ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ। ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918 ” ਸਿੱਖ ਧਰਮ-ਸਾਧਨਾ ਵਿਚ ਸੇਵਾ ਦਾ ਬਹੁਤ ਅਧਿਕ ਮਹੱਤਵ ਹੈ । ਸੰਸਕ੍ਰਿਤ ਭਾਸ਼ਾ ਦੇ ਇਸ ਸ਼ਬਦ ਨੂੰ ‘ ਭਗਤੀ ’ ਦਾ ਨਾਮਾਂਤਰ ਮੰਨਿਆ ਹੈ । ਇਹ ਸਚਮੁਚ ਇਕ ਨਿਸ਼ਕਾਮ ਸਾਧਨਾ ਹੈ । ਇਸ ਦਾ ਮਨੁੱਖਤਾ ਦੇ ਕਲਿਆਣ ਵਿਚ ਵਿਸ਼ੇਸ਼ ਮਹੱਤਵ ਹੈ । ਸੰਸਾਰ ਦੇ ਲਗਭਗ ਸਾਰੇ ਆਚਾਰ-ਸ਼ਾਸਤ੍ਰਾਂ ਅਤੇ ਧਾਰਮਿਕ ਗ੍ਰੰਥਾਂ ਵਿਚ ਸੇਵਾ ਦੀ ਗੱਲ ਹੋਈ ਮਿਲ ਜਾਂਦੀ ਹੈ । ਭਗਤੀ-ਮਾਰਗ ਵਿਚ ਇਸ ਦਾ ਵਿਸ਼ੇਸ਼ ਸਥਾਨ ਹੈ । ਸੇਵਾ ਅਸਲ ਵਿਚ ਬੜੀ ਉੱਚੀ ਸਾਧਨਾ ਹੈ । ਮਨੁੱਖ ਦਾ ਹਰ ਕਾਰਜ ਹਉਮੈ ਨਾਲ ਯੁਕਤ ਹੁੰਦਾ ਹੈ । ਸੇਵਾ ਦੀ ਭਾਵਨਾ ਹਉਮੈ ਨੂੰ ਨ-ਸ਼-ਟ ਕਰਦੀ ਹੈ , ਕਿਉਂਕਿ ਹਉਮੈ ਧੁੰਧ- ਗੁਬਾਰ ਵਾਂਗ ਹੈ ਅਤੇ ਸੇਵਾ ਪ੍ਰਕਾਸ਼ ਵਰਗੀ ਹੈ । ਹਉਮੈ ਦੀ ਅਵਸਥਾ ਵਿਚ ਆਪਣੇ ਆਪ ਲਈ ਜੀਉਣਾ ਹੁੰਦਾ ਹੈ , ਸੇਵਾ ਵਿਚ ਹੋਰਨਾਂ ਲਈ ਜੀਵਿਆ ਜਾਂਦਾ ਹੈ । ਜਦ ਤਕ ਜਿਗਿਆਸੂ ਹਉਮੈ ਜਾਂ ਆਪਣੇਪਨ ਦੀ ਭਾਵਨਾ ਨੂੰ ਨ-ਸ਼-ਟ ਨਹੀਂ ਕਰਦਾ , ਤਦ ਤਕ ਉਹ ਸੇਵਾ ਕਰਨ ਦਾ ਮਾਣ ਪ੍ਰਾਪਤ ਨਹੀਂ ਕਰ ਸਕਦਾ ।
