ਸ਼੍ਰੀ ਹੇਮਕੁੰਟ ਸਾਹਿਬ ਦੇ ਅੱਖੀ ਡਿਠੇ ਅਸ਼ਚਰਜ ਕੌਤਕ ”ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ;
ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ; ਇਸ ਕਰਕੇ ਇਹ ਉਹਨਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ।ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇੱਕ ਜੂਨ ਤੋਂ ਸ਼ੁਰੂ ਹੋ ਰਹੀ ਹੈ ।ਪਰ ਹੇਮਕੁੰਟ ਸਾਹਿਬ ‘ਚ ਹਰ ਪਾਸੇ ਬਰਫ ਹੀ ਬਰਫ ਨਜ਼ਰ ਆ ਰਹੀ ਹੈ । ਉੱਤਰਾਖੰਡ ਦੀਆਂ ਹੁਸੀਨ ਵਾਦੀਆਂ ‘ਚ ਸਥਿਤ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਬਹੁਤ ਵੱਡੀ ਗਿਣਤੀ ‘ਚ ਪਹੁੰਚਦੀਆਂ ਹਨ । ਅਜਿਹੇ ‘ਚ ਗੁਰਦੁਆਰਾ ਸਾਹਿਬ ‘ਚ ਦਰਸ਼ਨਾਂ ਲਈ ਪਹੁੰਚਣ ਵਾਲੇ ਸ਼ਰਧਾਲੂਆਂ ਲਈ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਖ਼ਾਸ ਇੰਤ-ਜ਼ਾਮ ਕੀਤੇ ਜਾਂਦੇ ਹਨ। ਪਰ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਸ਼ਾਇਦ ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ। ਅੱਜ ਤੁਹਾਨੂੰ ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਦੋਂ ਅਤੇ ਕਿਸ ਨੇ ਕੀਤਾ ਸੀ ਇਸ ਰਿਪੋਰਟ ਦੇ ਜ਼ਰੀਏ ਤੁਹਾਨੂੰ ਅਸੀਂ ਦੱਸਣ ਜਾ ਰਹੇ ਹਾਂ । ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਪਹਿਲੀ ਜੂਨ ਤੋਂ ਸ਼ੁਰੂ ਹੁੰਦੀ ਹੈ ਪਰ ਇਸ ਬਾਰ ਲੇਟ ਹੋਣੀ ਹੈ ਜਿਸ ਨੂੰ ਲੈ ਕੇ ਦਿਨ ਰਾਤ ਕੰਮ ਚੱਲਦਾ ਹੈ । ਸ੍ਰੀ ਹੇਮਕੁੰਟ ਸਾਹਿਬ ਵਿੱਚ ਹਰ ਪਾਸੇ ੧੦ ਫੁੱਟ ਤੋਂ ਜ਼ਿਆਦਾ ਬਰਫ਼ ਜੰਮੀ ਹੁੰਦੀ ਹੈ। ਫੌਜ ਦੇ ਜਵਾਨ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਯਾਤਰਾ ਵਾਲੇ ਰਸਤੇ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ਼ ਨੂੰ ਹਟਾਉਣ ਦੀ ਸੇਵਾ ਕਰਦੇ ਹਨ ।
