SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲੱਗਿਆ ਵੱਡਾ

SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੱਡਾ ਸਦਮਾ ‘ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਸਦਮਾ ਪੁੱਜਾ ਹੈ। ਉਹ 59 ਵਰ੍ਹਿਆਂ ਦੇ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਬੀ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾ-ਨਕ ਸਿਹਤ ਵਿਗ-ੜਨ ਮਗਰੋਂ ਅਕਾਲ ਚਲਾਣਾ ਕਰ ਗਏ। ਬੀਬੀ ਅਮਰਪਾਲ ਕੌਰ ਦੇ ਚਲਾ-ਣੇ ’ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਫੈ-ਲ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੱਖ ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਬਰਾਂ ਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਅਦਿ ਸ਼ਖਸੀਅਤਾਂ ਵੱਲੋਂ ਭਾਈ ਲੌਂਗੋਵਾਲ ਨਾਲ Dukh ਸਾਂਝਾ ਕੀਤਾ ਗਿਆ।

Leave a Reply

Your email address will not be published. Required fields are marked *