Home / ਦੁਨੀਆ ਭਰ / ਪੰਜਾਬ ਸਰਕਾਰ ਦਾ ਐਲਾਨ ਇਸ ਦਿਨ ਤੋਂ ਮੁੜ ਸ਼ੁਰੂ ਹੋਵੇਗਾ ਟੋਲ ਟੈਕਸ

ਪੰਜਾਬ ਸਰਕਾਰ ਦਾ ਐਲਾਨ ਇਸ ਦਿਨ ਤੋਂ ਮੁੜ ਸ਼ੁਰੂ ਹੋਵੇਗਾ ਟੋਲ ਟੈਕਸ

ਪੰਜਾਬ ਸਰਕਾਰ ਦਾ ਐਲਾਨ 4 ਮਈ ਤੋਂ ਮੁੜ ਸ਼ੁਰੂ ਹੋਵੇਗਾ ਟੋਲ ਟੈਕਸ ‘ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ ‘ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ। ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕ-ਰੋਨਾ ਦੇ ਫੈ-ਲਾਅ ਨੂੰ ਰੋਕਣ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੋਲ ਅਥਾਰਟੀਆਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ, ਸੈਨੇਟਾਈਜੇਸ਼ਨ, ਵਾਰ-ਵਾਰ ਹੱਥ ਧੋਣ, ਮਾ-ਸਕ ਤੇ ਦਸਤਾਨੇ ਪਹਿਨਣ ਅਤੇ ਹੋਰ ਰੋਕ-ਥਾਮ ਉਪਾਵਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇਕਰ ਕੋਈ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਦੇ ਅੰਦਰ ਆਉਂਦਾ ਹੈ ਤਾਂ ਉਹ ਟੋਲ ਪਲਾਜ਼ਾ 17 ਮਈ ਤੱਕ ਆਰਜ਼ੀ ਤੌਰ ‘ਤੇ ਬੰਦ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਤੱਕ ਕੋਈ ਵੀ ਸਟੇਟ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਵਿਚ ਨਹੀਂ ਹੈ। ਦੱਸ ਦੇਈਏ ਕਿ ਸਿੰਗਲਾ ਨੇ ਦੱਸਿਆ ਕਿ 3 ਮਈ ਤੱਕ ਮੁਫ਼ਤ ਲਾਂਘਾ ਮੁਹੱਈਆ ਕਰਵਾਉਣ ਤੋਂ ਇਲਾਵਾ ਸੂਬੇ ਦੀਆਂ ਟੋਲ ਪਲਾਜ਼ਾ ਅਥਾਰਟੀਆਂ ਵੱਲੋਂ ਐਮਰ-ਜੈਂਸੀ ਸਪਲਾਈ ਵਾਲੇ ਵਾਹਨਾਂ ਦੇ ਡਰਾਇਵਰਾਂ ਅਤੇ ਟਰੱਕਾਂ ਵਾਲਿਆਂ ਨੂੰ ਮੁਫ਼ਤ ਭੋਜਨ (ਲੰਗਰ) ਦੀ ਸੇਵਾ ਵੀ ਪ੍ਰਦਾਨ ਕੀਤੀ ਗਈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਚ ਫਿਰ ਲੌਕਡਾਊਨ ਤੇ ਕਰ-ਫਿਊ ਨੂੰ ਹੋਰ ਵਧਾ ਦਿੱਤਾ ਗਿਆ ਹੈ।

error: Content is protected !!