ਵਿਦੇਸ਼ਾਂ ਚ ਫਸੇ ਭਾਰਤੀਆਂ ਨੂੰ ਵਾਪਸ ਲਿਆਵੇਗੀ ਸਰਕਾਰ, ਇਸ ਦਿਨ ਤੋਂ ਪ੍ਰਕਿਰਿਆ ਸ਼ੁਰੂ ਦੁਨੀਆ ਭਰ ਵਿਚ ਜਾਰੀ ਕਰੋਨਾ ਔਖ ਵਿਚਾਲੇ ਸਰਕਾਰ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰੇਗੀ। ਇਸ ਦੇ ਲਈ ਸਰਕਾਰ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਵਿਦੇਸ਼ ਵਿਚ ਫ-ਸੇ ਜਾ ਰੁਕੇ ਲੋਕਾਂ ਨੂੰ ਵਾਪਸ ਲਿਆਵੇਗੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਯਾਤਰਾ ਦੀ ਵਿਵਸਥਾ ਹਵਾਈ ਜਹਾਜ਼ਾਂ ਅਤੇ ਨੌ-ਸੈਨਾ ਦੇ ਜਹਾਜ਼ਾਂ ਦੁਆਰਾ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸਟੈਂਡਰਡ ਓਪਰੇਟਿੰਗ ਪ੍ਰੋਟੋਕਾਲ ਤਿਆਰ ਕੀਤਾ ਗਿਆ ਹੈ।ਵਿਦੇਸ਼ ਮੰਤਰਾਲੇ ਦੇ ਦੂਤਘਰ ਅਤੇ ਹਾਈ ਕਮਿਸ਼ਨ ਭਾਰਤੀਆਂ ਦੀ ਲਿਸਟ ਤਿਆਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਖਬਰ ਨਾਲ ਪੰਜਾਬੀ ਭਾਈਚਾਰੇ ਨੂੰ ਵੀ ਰਾਹਤ ਜਰੂਰ ਹੋਣੀ ਹੈ ਜੋ ਬਾਹਰ ਰੁਕੇ ਹੋਏ ਹਨ। ਇਸ ਸੁਵਿਧਾ ਦਾ ਫਾਇਦਾ ਚੁੱਕਣ ਲਈ ਯਾਤਰੀਆਂ ਨੂੰ ਖੁਦ ਪੈਸੇ ਦੇਣੇ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਨੋਟੀਫਿਕੇਸ਼ਨ ਮੁਤਾਬਕ, ਹਵਾਈ ਯਾਤਰਾ ਲਈ ਗੈਰ-ਨਿਰਧਾਰਤ ਵਪਾਰਕ ਉਡਾਣ ਦਾ ਇੰਤਜ਼ਾਮ ਕੀਤਾ ਜਾਵੇਗਾ ਅਤੇ ਇਹ ਯਾਤਰਾਵਾਂ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਸ਼ੁਰੂ ਹੋਣਗੀਆਂ। ਉਡਾਣ ਤੋਂ ਪਹਿਲਾਂ ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜਿਨ੍ਹਾਂ ਯਾਤਰੀਆਂ ਵਿਚ ਕ-ਰੋਨਾ ਦੇ ਕੋਈ ਲੱਛਣ ਨਹੀਂ ਹੋਣਗੇ ਉਨ੍ਹਾਂ ਨੂੰ ਯਾਤਰਾ ਦੀ ਇਜਾਜ਼ਤ ਮਿਲੇਗੀ। ਇਸ ਦੇ ਨਾਲ-ਨਾਲ ਯਾਤਰਾ ਦੌਰਾਨ ਸਾਰੇ ਯਾਤਰੀਆਂ ਨੂੰ ਸਿਹਤ ਮੰਤਰਾਲੇ ਅਤੇ ਸਿਵਲ ਏਵੀਏਸ਼ਨ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਾਰੇ ਪ੍ਰੋਟੋਕਾਲਾਂ ਦਾ ਪਾਲਣ ਕਰਨਾ ਹੋਵੇਗਾ। ਜਾਣਕਾਰੀ ਅਨੁਸਾਰ ਇਸ ਦੇ ਨਾਲ-ਨਾਲ ਮੰਜ਼ਿਲ ‘ਤੇ ਪਹੁੰਚ ਕੇ ਸਾਰੇ ਯਾਤਰੀਆਂ ਨੂੰ ਅਰੋਗਿਆ ਸੇਤੂ ਐਪ ‘ਤੇ ਰਜਿਸਟਰ ਕਰਨਾ ਹੋਵੇਗਾ।
ਸਾਰਿਆਂ ਦੀ ਮੈਡੀਕਲ ਜਾਂਚ ਹੋਵੇਗੀ ਅਤੇ ਇਸ ਤੋਂ ਬਾਅਦ ਸਬੰਧਤ ਸੂਬੇ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਹਸਪ-ਤਾਲ ਵਿਚ ਜਾਂ ਕੁਆਂਰਟੀਨ ਸੈਂਟਰ ਵਿਚ 14 ਦਿਨਾਂ ਲਈ ਰੱਖਿਆ ਜਾਵੇਗਾ। 14 ਦਿਨ ਤੋਂ ਬਾਅਦ ਕਰੋਨਾ ਦੀ ਦੁਬਾਰਾ ਜਾਂਚ ਹੋਵੇਗੀ ਅਤੇ ਮੈਡੀ-ਕਲ ਪ੍ਰੋਟੋਕਾਲ ਦੇ ਹਿਸਾਬ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
