ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਨੀ-ਦ ਉਡਾਉ ਖਬਰ ਹੈ ਦੱਸ ਦੇਈਏ ਕਿ ਤਿੰਨ ਦਿਨਾਂ ‘ਚ 6.10 ਲੱਖ ਲੋਕਾਂ ਨੇ ਪੰਜਾਬ ਸਰਕਾਰ ਨੂੰ ਆਪਣੇ ਗ੍ਰਹਿ ਰਾਜ ਜਾਣ ਲਈ ਅਰਜ਼ੀ ਦਿੱਤੀ ਹੈ ਤੇ ਰਜਿਸਟਰਡ ਕਰਵਾਇਆ ਹੈ। ਇੰਨੇ ਵੱਡੀ ਗਿਣਤੀ ‘ਚ ਲੋਕਾਂ ਦੇ ਅਰਜ਼ੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੋ-ਸ਼ ਉੱਡ ਗਏ ਹਨ। ਇਨ੍ਹਾਂ ਲੋਕਾਂ ਨੂੰ ਘਰ ਭੇਜਣ ਲਈ ਸੈਂਕੜੇ ਰੇਲ ਗੱਡੀਆਂ ਵੀ ਘੱਟ ਪੈਣਗੀਆਂ। ਬਿਨੈ ਕਰਨ ਵਾਲੇ ਸਭ ਤੋਂ ਵੱਧ ਲੋਕ ਉੱਤਰ ਪ੍ਰਦੇਸ਼ ਤੇ ਬਿਹਾ-ਰ ਦੇ ਹਨ। ਪੰਜਾਬ ਸਰਕਾਰ ਦੀ ਸਮੱ-ਸਿਆ ਇਹ ਹੈ ਕਿ ਅੰਡੇਮਾਨ ਤੇ ਨਿਕੋਬਾਰ ਤੋਂ ਲੈ ਕੇ ਪੱਛਮੀ ਬੰਗਾਲ ਤੱਕ ਦੇ ਲੋਕ ਘਰ ਜਾਣ ਲਈ ਬਿਨੈ ਕਰ ਚੁੱਕੇ ਹਨ, ਜਦਕਿ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ ਸਾਰੇ ਸੂਬਿਆਂ ਦੇ ਲੋਕਾਂ ਨੇ ਕਰ-ਫਿਊ ਦਰਮਿਆਨ ਆਪਣੇ-ਆਪਣੇ ਘਰਾਂ ‘ਚ ਜਾਣ ਲਈ ਰਜਿਸਟਰ ਕਰਵਾ ਲਿਆ ਹੈ। ਦਿਲਚਸਪ ਪਹਿਲੂ ਇਹ ਵੀ ਹੈ ਕਿ ਇੱਥੇ 723 ਲੋਕ ਹਨ ਜੋ ਚੰਡੀਗੜ੍ਹ ਜਾਣਾ ਚਾਹੁੰਦੇ ਹਨ, ਜਦੋਂਕਿ 10 ਲੋਕਾਂ ਨੇ ਅੰਡੇਮਾਨ ਤੇ ਨਿਕੋਬਾਰ ਜਾਣ ਲਈ ਅਰਜ਼ੀ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਚਿੰ-ਤਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਦੀ ਹੈ ਕਿਉਂਕਿ 6,10,775 ਲੱਖ ਲੋਕਾਂ ‘ਚੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ 5,48,972 ਹਨ। ਇਸ ਦੇ ਨਾਲ ਹੀ ਸਰਕਾਰ ਦੀ ਚਿੰ-ਤਾ ਇਹ ਵੀ ਹੈ ਕਿ ਇੰਨੀ ਵੱਡੀ ਗਿਣਤੀ ‘ਚ ਲੋਕਾਂ ਦੀ ਸਕ੍ਰੀਨਿੰਗ ਕਿਵੇਂ ਕੀਤੀ ਜਾਵੇਗੀ। ਦੱਸ ਦਈਏ ਕਿ ਇਨ੍ਹਾਂ ਲੋਕਾਂ ਨੂੰ ਘਰ ਵਾਪਸ ਭੇਜਣ ਤੋਂ ਪਹਿਲਾਂ ਸਿਹਤ ਜਾਂਚ ਕਰਵਾਉਣੀ ਪਵੇਗੀ।
ਹਾਲਾਂਕਿ ਕੇਂਦਰ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ, ਪਰ ਤਸਵੀਰ ਇਹ ਸਪਸ਼ਟ ਨਹੀਂ ਹੈ ਕਿ ਇਹ ਗੱਡੀਆਂ ਕਦੋਂ ਚੱਲਣਗੀਆਂ। ਇਸ ਖਬਰ ਬਾਰੇ ਵਿਚਾਰ ਜਰੂਰ ਦਿਉ ਜੀ।
