ਜਦੋਂ NASA ਦੇ ਵਿਗਿਆਨੀਂ ਮਸਕੀਨ ਜੀ ਤੋੰ ਕਥਾ ਸੁਣਨ ਆਏ

ਜਦੋਂ NASA ਦੇ ਵਿਗਿਆਨੀਂ ਮਸਕੀਨ ਜੀ ਤੋੰ ਕਥਾ ਸੁਣਨ ਆਏ.”ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।ਗਿਆਨੀ ਸੰਤ ਸਿੰਘ ਮਸਕੀਨ ਦਾ
ਜਨਮ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ। ਉਹਨਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ। ਉਹਨਾਂ ਨਿਰਮਲੇ ਸੰਤ ਗਿਆਨੀ ਬਲਵੰਤ ਸਿੰਘ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ। ਗੁਰਮਤਿ ਦੇ ਧਾਰਨੀ ਹੋਣ ਦੇ ਨਾਲ ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਉਹਨਾਂ ਦੀ ਕਥਾ ਵਿਚ ਇੰਨਾ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਮਸਕੀਨ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ। ਮਸਕੀਨ ਜੀ ਦੇਸ਼-ਵਿਦੇਸ਼ ਵਿਚ ਪ੍ਰਚਾਰ ਕਰਨ ਲਈ ਜਿੱਥੇ ਵੀ ਜਾਂਦੇ, ਰਿਹਾਇਸ਼ ਉਹ ਆਪਣੀ ਗੁਰਦੁਆਰੇ ਹੀ ਰੱਖਦੇ ਸਨ। ਪ੍ਰਸ਼ਾਦਾ ਵੀ ਉਹ ਗੁਰਦੁਆਰੇ ਦੇ ਲੰਗਰ ਵਿਚ ਹੀ ਛਕਦੇ ਸਨ। ਮਸਕੀਨ ਜੀ ਵੱਲੋਂ ਭਾਰਤ ਵਿਚ ਹਰ ਸਾਲ ਬਹੁਤ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਸਨ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ’ਤੇ ਪਟਨਾ ਸਾਹਿਬ ਵਿਖੇ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਦੀਵਾਲੀ ’ਤੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਚ ਸਵੇਰੇ ਸ਼ਾਮ ਕਥਾ ਅਤੇ ਗੁਰਬਾਣੀ ਦੀ ਵਿਆਖਿਆ 40 ਸਾਲ ਤੋਂ ਕਰਦੇ ਰਹੇ ਹਨ।

Leave a Reply

Your email address will not be published. Required fields are marked *