ਵਾਹੀਕਲ ਚਲਾਉਣ ਵਾਲਿਆਂ ਲਈ ‘ਵੱਡੀ ਖਬਰ’ ਸਰਕਾਰ ਨੇ ਕੀਤਾ ਇਹ ਐਲਾਨ

ਵਾਹੀਕਲ ਚਲਾਉਣ ਵਾਲਿਆਂ ਲਈ ਵੱਡੀ ਖਬਰ ਸਰਕਾਰ ਨੇ ਕੀਤਾ ਇਹ ਐਲਾਨ ‘ਇਸ ਵੇਲੇ ਦੀ ਵੱਡੀ ਖਬਰ ਆ ਰਹੀ ਉਨ੍ਹਾਂ ਲੋਕਾਂ ਲਈ ਜੋ ਗੱਡੀਆਂ ਮੋਟਰਸਾਈਕਲ ਚਲਾਉਣ ਦੇ ਸ਼ੌਕੀਨ ਹਨ। ਪੰਜਾਬ ਨੂੰ ਪੈਟਰੋਲ, ਡੀਜ਼ਲ ਦੇ ਵਧੇ ਰੇਟਾਂ ਦੀ ਪਰੀ ਮਾਰ ‘ਕ-ਰੋਨਾ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਨਾਲ ਵਪਾਰਿਕ ਗਤੀਵਿਧੀਆਂ ਤਕਰੀਬਨ ਬੰਦ ਹੋ ਗਈਆਂ ਹਨ। ਇਸ ਦੌਰਾਨ ਮਾਲੀਆ ਦਾ ਨੁਕ-ਸਾਨ ਸਹਿ ਰਹੀਆਂ ਰਾਜ ਸਰਕਾਰਾਂ ਆਰਥਿਕ ਮਜ਼ਬੂਤੀ ਨੂੰ ਬਣਾਏ ਰੱਖਣ ਦੀਆਂ ਕੋਸ਼ਿਸ਼ਾਂ ਕਰਨ ‘ਚ ਲੱਗੀਆਂ ਹਨ। ਇਸੇ ਦੌਰਾਨ ਕਈ ਪ੍ਰਦੇਸ਼ਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ, ਜਿਨ੍ਹਾਂ ‘ਚ ਪੰਜਾਬ ਵੀ ਸ਼ਾਮਲ ਹੈ। ਅਸਮ, ਨਾਗਾਲੈਂਡ ਅਤੇ ਦਿੱਲੀ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸੂਬੇ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਜਾਰੀ ਸੂਚਨਾ ਮੁਤਾਬਕ ਪੰਜਾਬ ‘ਚ ਅੱਧੀ ਰਾਤ ਤੋਂ ਨਵੀਆਂ ਕੀਮਤਾਂ ਐਲਾਨੀਆਂ ਗਈਆਂ, ਜਿਸ ਤੋਂ ਬਾਅਦ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੋਵੇ 2 ਰੁਪਏ ਪ੍ਰਤੀ ਲੀਟਰ ਮਹਿੰਗੇ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਵਧਾਉਣ ਦਾ ਫੈਸਲਾ ਕੀਤਾ। ਪਰ ਉੱਧਰ ਦੂਜੇ ਪਾਸੇ ਸਿਲੰਡਰ ਦੀਆਂ ਕੀਮਤਾਂ ਚ ਕਟੌਤੀ ਹੈ। ਮਈ ਮਹੀਨੇ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 162.50 ਦੀ ਕਟੌਤੀ ਕੀਤੀ ਗਈ ਹੈ। ਕੰਪਨੀ ਹਰ ਮਹੀਨੇ ਦੀ 1 ਤਾਰੀਖ ਨੂੰ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀ ਹੈ। ਇਸ ਕਟੌਤੀ ਦੇ ਬਾਅਦ ਦਿੱਲੀ ਵਿਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਦੀ ਕੀਮਤ 744 ਰੁਪਏ ਤੋਂ ਘੱਟ ਕੇ 581.50 ਹੋ ਗਈ ਹੈ। ਮੁੰਬਈ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 579 ਹੋਵੇਗੀ ਜਦੋਂਕਿ ਪਹਿਲਾਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 714.50 ਰੁਪਏ ਸੀ। ਕੋਲਕਾਤਾ ਵਿਚ ਸਿਲੰਡਰ ਦੀ ਕੀਮਤ ਵਿਚ 190 ਰੁਪਏ ਦੀ ਕਟੌਤੀ ਹੋਈ ਹੈ। ਹੁਣ ਇਥੇ ਇਕ ਸਿਲੰਡਰ 584.50 ਰੁਪਏ ਦਾ ਹੋ ਗਿਆ ਹੈ। ਇਸ ਦੇ ਨਾਲ ਹੀ ਚੇਨਈ ਵਿਚ ਐਲ.ਪੀ.ਜੀ. ਸਿਲੰਡਰ 569.50 ਰੁਪਏ ਦਾ ਹੋ ਗਿਆ ਹੈ।ਸਿਲੰਡਰ ਦੀ ਦਰ ਹਰ ਮਹੀਨੇ ਦੇ ਪਹਿਲੇ ਦਿਨ ਬਦਲੀ ਜਾਂਦੀ ਹੈ

Leave a Reply

Your email address will not be published. Required fields are marked *