ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀਆਂ 10 ਸਿੱਖਿਆਵਾਂ “ਸਭ ਤੋਂ ਪਹਿਲਾਂ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ ਜੀ ।
ਨਿਮਾਣਿਆ ਦੇ ਮਾਣ ਸ੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਸਿਧਾਤਾਂ ਦਾ ਵੱਧ ਚੜ ਕੇ ਪ੍ਰਚਾਰ ਕੀਤਾ ਉੱਥੇ ਲੰਗਰ, ਪੰਗਤ’ਤੇ ਸੰਗਤ ਦੀ ਪ੍ਰਥਾ ਨੂੰ ਹੋਰ ਪ੍ਰਪੱਕ ਊਚ-ਨੀਚ ਦੇ ਭੇਦ ਭਾਵ ਨੂੰ ਖ-ਤਮ ਕਰਨ ਅਤੇ ਸਮਾਜ ਨੂੰ ਪਰਦੇ ਤੇ ਸਤੀ ਵਰਗੀਆਂ ਰਸਮਾਂ ਤੋਂ ਮੁਕਤ ਕਰਵਾਉਣ ਵਿੱਚ ਵੀ ਅਪਣਾ ਅਹਿਮ ਯੋਗਦਾਨ ਪਾਇਆ। ਗੁਰੂ ਅਮਰਦਾਸ ਜੀ ਨੂੰ ਗੱਦੀ ਉੱਤੇ ਬੈਠਣ ਸਮੇਂ ਅਨੇਕਾਂ ਮੁਸ਼-ਕਲਾਂ ਦਾ ਸਾਹਮਣਾ ਕਰਨਾ ਪਿਆ। ਮੁਸ਼ਕਲਾਂ ਨੂੰ ਚੀਰਦੇ ਹੋਏ ਆਪ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਅਨੇਕਾਂ ਕੰਮ ਵੀ ਕੀਤੇ, ਜਿਹਨਾਂ ਵਿੱਚੋਂ ਗੋਇੰਦਵਾਲ ਵਿੱਚ ਬਉਲੀ ਦਾ ਨਿਰਮਾਣ, ਲੰਗਰ ਸੰਸਥਾ ਦਾ ਵਿਸਥਾਰ,ਸਿੱਖੀ ਦੇ ਪ੍ਰਚਾਰ ਲਈ 22 ਮੰਜੀਆਂ ਜਾਂ ਪ੍ਰਚਾਰਕ ਸੰਗਠਿਤ ਕਰਨਾ ਤੇ ਸ਼ਬਦਾਂ ਦੇ ਸੰਗ੍ਰਹਿ ਤੇ ਸੰਗਠਨ ਤੋਂ ਇਲਾਵਾ ਸਮਾਜਿਕ ਸੁਧਾਰ ਵੀ ਕੀਤੇ। ਉਨ੍ਹਾਂ ਨੇ ਜਾਤੀ ਭੇਦਭਾਵ ਅਤੇ ਛੂਤਛਾਤ ਦਾ ਖੰ-ਡਨ ਕੀਤਾ, ਸਤੀ ਪ੍ਰਥਾ ਦੀ ਨਿਖੇਧੀ ਕੀਤੀ। ਪਰਦੇ ਦੀ ਪ੍ਰਥਾ ਦੀ ਮਨਾਹੀ, ਨਸ਼ਿਆਂ ਦੀ ਨਿਖੇਧੀ, ਮੌ-ਤ, ਵਿਆਹ ਤੇ ਜਨਮ ਸੰਬੰਧੀ ਰੀਤਾਂ ਵਿੱਚ ਸੁਧਾਰ ਕੀਤਾ। ਲੰਗਰ ਅਤੇ ਪੰਗਤ ਦੀ ਵਿਵਸਥਾ ਗੁਰੂ ਅਮਰਦਾਸ ਜੀ ਦੀ ਦੇਣ ਹੈ। ਉਨ੍ਹਾਂ ਦੇ ਲੰਗਰ ਵਿੱਚ ਸਮਰਾਟ ਅਕਬਰ ਨੇ ਵੀ ਲੰਗਰ ਛਕਿਆ।ਗੁਰੂ ਅਮਰਦਾਸ ਜੀ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਆਪਣੇ 22 ਵਰ੍ਹਿਆਂ ਦੇ ਗੁਰੂ ਕਾਲ ਵਿੱਚ ਬਹੁਤ ਸਾਰੇ ਮਹੱਤਵਪੂਰਨ ਕੰਮ ਕੀਤੇ। ਗੁਰੂ ਅਮਰਦਾਸ ਜੀ ਦੀ ਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 907 ਸ਼ਬਦ, 19 ਰਾਗਾਂ ਵਿੱਚ ਅੰਕਿਤ ਹਨ।ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਗੱਦੀ ਸੌਂਪੀ, ਅਤੇ ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ।
