PM ਮੋਦੀ ਨੇ ਭਾਈ ਲੌਂਗੋਵਾਲ ਜੀ ਨਾਲ ਕੀਤਾ ਦੁੱਖ ਸਾਂਝਾ

ਦੱਸ ਦਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ਦਾ dukh ਸਾਂਝਾ ਕੀਤਾ ਹੈ। ਉਨ੍ਹਾਂ ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸੋ-ਗ ਸੁਨੇਹੇ ‘ਚ ਸੰਵੇਦਨਾ ਪ੍ਰਗਟ ਕਰਦਿਆਂ ਬੀਬੀ ਅਮਰਪਾਲ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।ਨਰਿੰਦਰ ਮੋਦੀ ਨੇ ਕਿਹਾ ਕਿ ਬੀਬੀ ਅਮਰਪਾਲ ਕੌਰ ਦਾ ਫਾਨੀ ਸੰਸਾਰ ਤੋਂ ਤੁਰ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਪ੍ਰਧਾਨ ਮੰਤਰੀ ਨੇ ਭਾਈ ਲੌਂਗੋਵਾਲ ਦੀ ਧਰਮ ਪਤਨੀ ਦੀਆਂ ਵਿਦਿਆ ਦੇ ਚਾਨਣ ਨੂੰ ਵੰਡਣ ਲਈ ਨਿਭਾਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਗਵਰਨਰ ਦੇ ਸਲਾਹਕਾਰ ਫਾਰੂਕ ਖਾਨ ਨੇ ਵੀ ਭਾਈ ਲੌਂਗੋਵਾਲ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਵੀ ਆਪਣੇ ਸੋਗ ਸੰਦੇਸ਼ ਵਿਚ ਬੀਬੀ ਅਮਰਪਾਲ ਕੌਰ ਦੀ ਆਤ-ਮਿਕ ਸ਼ਾਂ-ਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ. ਪੀ. ਨੱਢਾ, ਮੀਤ ਪ੍ਰਧਾਨ ਸ੍ਰੀ ਅਵਿਨਾਸ਼ ਰਾਏ ਖੰਨਾ ਸਾਬਕਾ ਐੱਮ. ਪੀ., ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਸਿੱਖ ਚਿੰਤਕ ਸ. ਬਚਨ ਸਿੰਘ ਸਰਲ ਕਲਕੱਤਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਗੁਰਦਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂ-ਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਲੌਂਗੋਵਾਲ ਵਿਖੇ ਅਤਿ ਗਮ-ਗੀਨ ਮਾਹੌਲ ‘ਚ ਕੀਤਾ ਗਿਆ ਸੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੇਟੇ ਨਵਇੰਦਰ ਸਿੰਘ ਨੇ ਆਪਣੀ ਮਾਤਾ ਦੀ ਚਿ-ਖਾ ਨੂੰ ਅਗ-ਨੀ ਦਿਖਾਈ। ਇਸ ਮੌਕੇ ਸਿਰਫ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ ਸਨ। ਮ੍ਰਿਤਕ ਅੰਮ੍ਰਿਤਪਾਲ ਕੌਰ ਸੇਵਾ ਮੁਕਤ ਸਰਕਾਰੀ ਅਧਿਆਪਕ ਸਨ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਦੀ ਛੋਟੀ ਭੈਣ ਸਨ।

Leave a Reply

Your email address will not be published. Required fields are marked *