ਦੋ ਤਰ੍ਹਾਂ ਦੇ ਮਨੁੱਖ ਹੁੰਦੇ ਹਨ – ਤੁਸੀਂ ਕਿਹੜੇ ਹੋ ”ਵੀਡੀਓ ਸ਼ੇਅਰ ਕਰਕੇ, ਗੁਰਬਾਣੀ ਪ੍ਰਚਾਰ ਵਿੱਚ ਸਾਡੀ ਮਦਦ ਕਰੋ ਜੀ ‘ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਤੱਕ
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।” ਮਹਲਾ ੪ ॥ਗੁਰੂ ਰਾਮਦਾਸ ਸਾਹਿਬ ਜੀ ‘ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।ਸਿੱਖੀ ਜੀਵਨ ਚ ਗੁਰਬਾਣੀ ਤੇ ਸਿਮਰਨ ਬਹੁਤ ਜਿਆਦਾ ਜਰੂਰੀ ਹੈ ਇਸ ਬਿਨਾਂ ਜਿੰਦਗੀ ਅਧੂਰੀ ਹੈ। ਸਾਡੇ ਆਉਣ ਦਾ ਮਕਸਦ ਪੂਰਾ ਨਹੀ ਅਗਰ ਅਸੀ ਧੰਨ ਧੰਨ ਸ੍ਰੀ ਅਮਰਦਾਸ ਸਾਹਿਬ ਜੀ ਦੇ ਬਚਨ ਨਾ ਮੰਨੀਏ।ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਸਾਹਿਬ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) ।
