ਪੰਜਾਬ ਦੇ ਯੂਨੀਵਰਸਿਟੀਆਂ’ ਕਾਲਜ, ਵਿੱਚ ਹੋਇਆ ਛੁੱਟੀਆਂ ਦਾ ਐਲਾਨ

ਪੰਜਾਬ ਦੇ ਕਾਲਜ, ਯੂਨੀਵਰਸਿਟੀਆਂ ਵਿੱਚ ਹੋਇਆ ਛੁੱਟੀਆਂ ਦਾ ਐਲਾਨ ‘ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 15 ਮਈ ਤੋਂ 15 ਜੂਨ ਤੱਕ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਛੁੱਟੀਆਂ ਦਾ ਐਲਾਨ ਕਰਨ ਲਈ ਵਿਭਾਗ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ। ਉੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਵਿੱਚ ਪਹੁੰਚ ਜਾਣਗੇ। ਦੱਸ ਦਈਏ ਕਿ ਉੱਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਸਮੈਸਟਰ/ਕਲਾਸ ਦਾ ਲਗਪਗ 80% ਸਿਲੇਬਸ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਤੇ ਕਾਲਜ ਵਿਦਿਆਰਥੀਆਂ ਦੀ ਪ੍ਰੀਖਿਆ 1 ਜੁਲਾਈ ਤੋਂ ਲਈ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਨ੍ਹਾਂ ਦਿਨਾਂ ਵਿੱਚ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਛੁੱਟੀਆਂ ਤੋਂ ਬਾਅਦ ਅਧਿਆਪਕ ਪ੍ਰੀਖਿਆਵਾਂ ਤੇ ਨਵੇਂ ਦਾਖਲਿਆਂ ‘ਤੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਾਜ਼ਾ ਹੋ ਕਿ ਆਉਣਗੇ। ਦੱਸ ਦੇਈਏ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਇੱਕ ਬੈਠਕ ਵਿੱਚ ਇਸ ਗੱਲ’ ਤੇ ਵੀ ਸਹਿਮਤੀ ਬਣਾਈ ਗਈ ਹੈ ਕਿ ਅਗਲਾ ਵਿੱਦਿਅਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਹੋਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾ ਜੋ ਸਾਰੇ ਵਿਦਿਆਰਥੀਆਂ ਨੂੰ ਇਸ ਦੀ ਜਾਣਕਾਰੀ ਮਿਲ ਸਕੇ। ਧੰਨਵਾਦ ਜੀ

Leave a Reply

Your email address will not be published. Required fields are marked *