ਸਿਮਰਨ (ਨਾਮ) ਜਪਣ ਦੀ ਅਸਲ ਵਿਧੀ

ਸਿਮਰਨ (ਨਾਮ) ਜਪਣ ਦੀ ਅਸਲ ਵਿਧੀ ‘ਨਾਮ ਜਪਣ ਦੀ ਅਸਲ ਵਿਧੀ ਜੋ ਤੁਹਾਨੂੰ ਦਸਮ ਦੁਅਾਰ ਤਕ ਲੈ ਕੇ ਜਾਵੇਗੀ ਸੰਤ ਮਸਕੀਨ ਜੀ ਦੀ ਇਹ ਕਥਾ ਸਾਰੀ ਜਰੂਰ ਸੁਣੋ ਤੁਹਾਡੀ ਜਿੰਦਗੀ ਬਦਲ ਜਾਣੀ ਜੇ ਇਸ ਤਰਾਂ ਸਿਮਰਨ ਕਰੋਗੇ।’ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ।
( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।ਇਹ ਇਕ ਅੰਦਰਲੀ ਬਿਰਤੀ ਹੈ ਜੋ ਸਾਧਕ ਨੂੰ ਇਸ਼ਟ-ਦੇਵ ਵਲ ਪ੍ਰਵ੍ਰਿਤ ਕਰਦੀ ਹੈ । ਸੰਤਾਂ ਵਿਚ ਆਮ ਤੌਰ ’ ਤੇ ਸਿਮਰਨ ਤਿੰਨ ਤਰ੍ਹਾਂ ਦਾ ਮੰਨਿਆ ਜਾਂਦਾ ਹੈ— ਸਾਧਾਰਣ-ਜਪ , ਅਜਪਾ-ਜਪ ਅਤੇ ਲਿਵ-ਜਪ । ਇਸ ਪ੍ਰਕ੍ਰਿਆ ਨੂੰ ਵਿਸਤਾਰ ਲਈ ਵੇਖੋ ‘ ਜਪ/ਜਾਪ’ । ਇਨ੍ਹਾਂ ਤਿੰਨਾਂ ਜਪਾਂ ਵਿਚ ‘ ਲਿਵ ਜਪ ’ ਨੂੰ ਸ੍ਰੇਸ਼ਠ ਮੰਨਿਆ ਗਿਆ ਹੈ ।ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) ।

Leave a Reply

Your email address will not be published. Required fields are marked *