ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਰਾਮਦਾਸ ਜੀ ਲਈ ਹਲਕਾ ਭੁਲੱਥ ਦੀਆਂ ਸੰਗਤਾਂ ਵੱਲੋਂ ੯੧੪ ਕੁਇੰਟਲ ਕਣਕ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਨਾਲ ਸਮੁੱਚੇ ਹਲਕੇ ਦੀਆਂ ਸੰਗਤਾਂ ਵੱਲੋਂ ਇਕੱਤਰ ਕੀਤੀ ਗਈ। ਇਹ ਕਣਕ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੀ ਹੈ। ਇਸ ਤੋਂ ਇਲਾਵਾ ਹਲਕੇ ਦੀਆਂ ਸੰਗਤਾਂ ਵੱਲੋਂ ੫੨ ਹਜ਼ਾਰ ੮੫੦ ਰੁਪਏ ਨਗਦ ਰਾਸ਼ੀ ਵੀ ਭੇਟਾ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ ਵੀ ੨੨੫ ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਾਈ ਗਈ। ਹਲਕਾ ਪੱਟੀ ਵੱਲੋਂ ਇਸ ਕਣਕ ਦੀ ਸੇਵਾ ਸ. ਸੁਰਜੀਤ ਸਿੰਘ, ਸ. ਨਿਰਮਲ ਸਿੰਘ ਅਤੇ ਸ. ਗੁਰਵਿੰਦਰ ਸਿੰਘ ਨੇ ਕਰਵਾਈ। ਹਲਕਾ ਭੁਲੱਥ ਤੋਂ ਕਣਕ ਲੈ ਕੇ ਪੁੱਜੇ । ਸ. ਸੁਖਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਅਤੇ ਹਲਕਾ ਪੱਟੀ ਤੋਂ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਮੁਖਤਾਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਸਤਿੰਦਰ ਸਿੰਘ ਬਾਜਵਾ, ਸ. ਗੁਰਪ੍ਰੀਤ ਸਿੰਘ, ਸ. ਰਮਨਦੀਪ ਸਿੰਘ ਆਦਿ ਮੌਜੂਦ ਸਨ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਹਲਕਾ ਪੱਟੀ ਦੀਆਂ ਸੰਗਤਾਂ ਨੇ ਵੀ ਕੀਤੀ ਕਣਕ ਦੀ ਸੇਵਾ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਜਣ ਵਾਲੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਰੋਜ਼ਾਨਾ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਰਹੀ ਹੈ। ਇਸੇ ਤਹਿਤ ਹੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੰਗਤਾਂ ਵੱਲੋਂ ਇਕੱਤਰ ਕੀਤੀ 500 ਕੁਇੰਟਲ ਤੋਂ ਵੱਧ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਭੇਟਾ ਕੀਤੀ ਗਈ।
