Home / ਵੀਡੀਓ / ਜਦੋਂ ਸੰਤ ਮਸਕੀਨ ਜੀ ਨਾਲ ਵਰਤੀ ਅਨੋਖੀ ਕਹਾਣੀ

ਜਦੋਂ ਸੰਤ ਮਸਕੀਨ ਜੀ ਨਾਲ ਵਰਤੀ ਅਨੋਖੀ ਕਹਾਣੀ

ਜਦੋਂ ਮਸਕੀਨ ਜੀ ਨਾਲ ਵਰਤੀ ਅਨੋਖੀ ਕਹਾਣੀ ‘ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ।
ਉਹਨਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ 1947 ਵਿਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇ-ਸ਼ ਵੰਡ ਤੋਂ ਬਾਅਦ ਗਿਆਨੀ ਜੀ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ। ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ। ਉਹਨਾਂ ਨਿਰਮਲੇ ਸੰਤ ਗਿਆਨੀ ਬਲਵੰਤ ਸਿੰਘ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ। ਗੁਰਮਤਿ ਦੇ ਧਾਰਨੀ ਹੋਣ ਦੇ ਨਾਲ ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਉਹਨਾਂ ਦੀ ਕਥਾ ਵਿਚ ਇੰਨਾ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਮਸਕੀਨ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ।ਗਿਆਨੀ ਜੀ ਨੂੰ ‘ਮਸਕੀਨ’ ਲਕਬ ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ। 1958 ਵਿਚ ਉਹਨਾਂ ਦਾ ਵਿਆਹ ਬੀਬੀ ਸੁੰਦਰ ਕੌਰ ਨਾਲ ਹੋਇਆ। ਉਹਨਾਂ ਗ੍ਰਹਿਸਥੀ ਜੀਵਨ ਦੇ ਨਾਲ ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ। 1960 ਵਿਚ ਉਹਨਾਂ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ। ਅਲਵਰ ਵਿਖੇ ਗੁਰੂ ਨਾਨਕ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗਿਆਨੀ ਜੀ ਦੀ ਦੇਖ-ਰੇਖ ਵਿਚ ਚੱਲ ਰਹੇ ਸਨ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦਿੰਦੇ ਸਨ। ਇਨ੍ਹਾਂ ਸਕੂਲਾਂ ਦਾ ਖਰਚਾ ਵੀ ਜ਼ਿਆਦਾਤਰ ਗਿਆਨੀ ਜੀ ਆਪ ਕਰਦੇ ਸਨ। ਅਲਵਰ ਵਿਖੇ ਮਸਕੀਨ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਗੁਰਮਤਿ ਸਮਾਗਮ ਮਨਾਇਆ ਜਾਂਦਾ ਸੀ।

error: Content is protected !!