Home / ਸਿੱਖੀ ਖਬਰਾਂ / ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਧਰਮਕੋਟ ਮੋਗਾ, ਨਾਭਾ ਜਿਲ੍ਹਾ ਪਟਿਆਲਾ ਅਤੇ ਮਿਆਣੀ ਵੱਡੀ ਹੁਸ਼ਿਆਰਪੁਰ ਦੀਆਂ ਸੰਗਤਾਂ ਵੱਲੋਂ 1125 ਕੁਇੰਟਲ ਕਣਕ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹਲਕਾ ਧਰਮਕੋਟ ਮੋਗਾ ਦੇ ਇੰਚਾਰਜ਼ ਜਥੇਦਾਰ ਤੋਤਾ ਸਿੰਘ ਅਤੇ ਹਲਕਾ ਨਾਭਾ ਤੋਂ ਹਲਕਾ ਇੰਚਾਰਜ਼ ਬਾਬੂ ਕਬੀਰ ਦਾਸ ਦੀ ਪ੍ਰੇਰਣਾ ਨਾਲ ਸਮੁੱਚੇ ਹਲਕੇ ਦੀਆਂ ਸੰਗਤਾਂ ਵੱਲੋਂ ਇਕੱਤਰ ਕੀਤੀ ਗਈ ਇਹ ਕਣਕ ਅੱਜ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਵਿਖੇ ਪੁੱਜੀ ਹੈ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੀ ਅਗਵਾਈ ਵਿੱਚ ਅਕਾਲ ਗੁਰਦੁਆਰਾ ਸਿੰਘ ਸਭਾ ਪਿੰਡ ਵੱਡੀ ਮਿਆਣੀ ਹੁਸ਼ਿਆਰਪੁਰ ਦੀਆ ਸੰਗਤਾਂ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰਸਦਾਂ ਅਤੇ ਢਾਈ ਲੱਖ ਰੁਪਏ ਨਗਦ ਰਾਸ਼ੀ ਵੀ ਭੇਟਾ ਕੀਤੀ ਗਈ। ਹਲਕਾ ਧਰਮਕੋਟ ਮੋਗਾ ਵੱਲੋਂ ਇਸ ਕਣਕ ਦੀ ਸੇਵਾ ਸ. ਨਿਹਾਲ ਸਿੰਘ, ਸਰਪੰਚ ਸ. ਦਰਸ਼ਨ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਅਜੀਤ ਪਾਲ ਸਿੰਘ, ਪੀ. ਏ. ਸ. ਜਗਸੀਰ ਸਿੰਘ, ਸ. ਗੁਰਜਿੰਦਰ ਸਿੰਘ ਸਿੱਧੂ, ਨਾਭਾ ਹਲਕੇ ਤੋਂ ਹਲਕਾ ਇੰਚਾਰਜ਼ ਬਾਬੂ ਕਬੀਰ ਦਾਸ ਵਲੋਂ ਸ. ਗੁਰਮੀਤ ਸਿੰਘ ਕੋਟ ਖੁਰਦ, ਸ. ਹਰਭਜਨ ਸਿੰਘ ਬੱਲੇਵਾਲ, ਸ. ਬਲਜਿੰਦਰ ਸਿੰਘ ਬੱਬੂ, ਸ੍ਰੀ ਅਨਿਲ ਗੁਪਤਾ, ਸ. ਸਤਨਾਮ ਸਿੰਘ ਤੇ ਸੰਗਤਾ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ, ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ, ਸਾਬਕਾ ਪ੍ਰਧਾਨ ਪਰਦੂਮਨ ਸਿੰਘ, ਸ. ਦਲੀਪ ਸਿੰਘ, ਸ. ਅਜੀਤ ਸਿੰਘ ਨੇ ਕਰਵਾਈ। ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਸਨਮਾਨਿਤ ਕੀਤਾ। ਇਸ ਮੌਕੇ ਲੰਗਰ ਇੰਚਾਰਜ ਸ. ਹਰਪ੍ਰੀਤ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਲਖਬੀਰ ਸਿੰਘ, ਸ. ਚਮਕੌਰ ਸਿੰਘ ਕਮੱਗਰ ਆਦਿ ਹਾਜ਼ਰ ਸਨ।

error: Content is protected !!