ਜਦੋਂ ਸੰਸਾਰ ਵਿਚ ਕੋਈ ਬਾਂਹ ਨਹੀ ਪਕ-ੜਦਾ By – ਗਿਆਨੀ ਪਿੰਦਰਪਾਲ ਸਿੰਘ ਜੀ ‘ਭਾਵ ਹੈ ਸ੍ਰਿਸ਼ਟੀ , ਜਗਤ । ਇਸ ਤੋਂ ਬਿਨਾ ਦੁਨੀਆ , ਜਹਾਨ ਆਦਿ ਫ਼ਾਰਸੀ ਭਾਸ਼ਾ ਦੇ ਸ਼ਬਦ ਵੀ ਇਸੇ ਅਰਥ ਭਾਵ ਨਾਲ ਵਰਤੇ ਜਾਂਦੇ ਹਨ । ਸੰਸਾਰ ਦੀ ਉਤਪੱਤੀ ਅਤੇ ਇਸ ਦੇ ਖ਼ਾਤਮੇ ਸੰਬੰਧੀ ਅਨੇਕ ਪ੍ਰਕਾਰ ਦੇ ਮੱਤ ਪ੍ਰਚੱਲਿਤ ਹਨ । ਕਈ ਮੱਤ ਇਹ ਮੰਨਦੇ ਹਨ ਕਿ ਸੰਸਾਰ ਦੀ ਇਹ ਸਾਰੀ ਖੇਡ ਅਨਾਦਿ ਪ੍ਰਵਾਹ ਹੈ , ਭਾਵ ਇਹ ਰਚਨਾ ਸਦਾ ਇਸ ਤਰ੍ਹਾਂ ਹੁੰਦੀ ਆਈ ਹੈ
ਅਤੇ ਸਦਾ ਇਸੇ ਤਰ੍ਹਾਂ ਤੁਰਦੀ ਰਹੇਗੀ । ਇਹ ਸ੍ਰਿਸ਼ਟੀ ਦਾ ਨਾ ਆਦਿ ਮੰਨਦੇ ਹਨ ਅਤੇ ਨਾ ਅੰਤ । ਪਰ ਕੁਝ ਧਰਮਾਂ ਵੱਲੋਂ ਸੰਸਾਰ ਉਤਪੱਤੀ ਸੰਬੰਧੀ ਸਪਸ਼ਟ ਤੌਰ ਤੇ ਵਿਚਾਰ ਪ੍ਰਗਟਾਏ ਗਏ ਹਨ । ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀ-ੜ੍ਹ ਦੀ ਹੱ-ਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) । ਗੁਰਬਾਣੀ ਵਿਚ ਸਿਮਰਨ ਤੋਂ ਵਿਹੂਣੇ ਵਿਅਕਤੀ ਦੇ ਆਚਰਣ ਨੂੰ ਬਹੁਤ ਹੀਣਾ ਸਮਝਿਆ ਗਿਆ ਹੈ । ਇਸ ਸੰਬੰਧ ਵਿਚ ਅਨੇਕ ਥਾਂਵਾਂ ਉਤੇ ਭਾਵਨਾਵਾਂ ਦਾ ਪ੍ਰਗਟਾਵਾ ਹੋਇਆ ਹੈ । ਇਥੋਂ ਤਕ ਕਿਹਾ ਗਿਆ ਹੈ ਕਿ ਜਿਸ ਮੁਖ ਵਿਚ ਨਾਮ ਦਾ ਸਿਮਰਨ ਨਹੀਂ ਹੁੰਦਾ ਅਤੇ ਬਿਨਾ ਨਾਮ ਉਚਾਰੇ ਜੋ ਅਨੇਕ ਤਰ੍ਹਾਂ ਦੇ ਭੋਜਨ ਦਾ ਸੇਵਨ ਕਰਦਾ ਹੈ , ਉਸ ਦੇ ਮੁਖ ਵਿਚ ਥੁੱਕਾਂ ਪੈਂਦੀਆਂ ਹਨ— ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ । ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ । ( ਗੁ.ਗ੍ਰੰ.473 ) । ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ । ਅਜਿਹੇ ਆਚਰਣ ਵਾਲੇ ਵਿਅਕਤੀ ਲਈ ਹਾਰ ਹੀ ਹਾਰ ਹੈ— ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ । ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ । ( ਗੁ.ਗ੍ਰੰ. 712 ) । ਇਕ ਹੋਰ ਥਾਂ’ ਤੇ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ । ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ । ( ਗੁ.ਗ੍ਰੰ. 239 ) ।ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ ।
