‘ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ’ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਕਿਵੇਂ ਸਤਿਕਾਰ ਕੀਤਾ

ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਕਿਵੇਂ ਸਤਿਕਾਰ ਕੀਤਾ ਧੰਨ ਧੰਨ ਗੁਰੂ ਅਰਜਨ ਦੇਵ ਸਾਹਿਬ ਜੀ ਗੁਰਬਾਣੀ ਦਾ ਇਤਨਾ ਸਤਿਕਾਰ ਕਰਦੇ ਸਨ ਕਿ ਆਪ ਜੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਪਲੰਘ ਦੇ ਥੱਲੇ ਚਾਦਰ ਵਿਛਾਕੇ ਸੌਦੇਂ ਸਨ।”ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ।
ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸ਼ਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਪੰਜ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਗੁਰੂ ਸਾਹਿਬ ਜੀ ਨੇ ਆਪਣੀ ਦੇਖ ਰੇਖ ਹੇਠ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪਂਜਵੇ ਗੁਰੂ ਸਨ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ। ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ। ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤ ਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।

Leave a Reply

Your email address will not be published. Required fields are marked *