ਇਸ ਸਿੱਖ ਪੱਤਰਕਾਰ ਭੈਣ ਨੇ ਦੁਨੀਆ ਚ ਕਰਵਾਈ ਬੱਲੇ-ਬੱਲੇ

ਸਿੱਖ ਭਾਈਚਾਰੇ ਲਈ ਮਾਣ ਵਾਲੀ ਖਬਰ ਆ ਰਹੀ ਪਾਕਿਸਤਾਨ ਵਿਚ ਪੇਸ਼ਾਵਰ ਤੋਂ ਸਿੱਖ ਭਾਈਚਾਰੇ ਦੀ ਪਹਿਲੀ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ਵਿਚ ਇਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਮਨਮੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਕੇ ਵਿਚ ‘ਦਿ ਸਿੱਖ ਗਰੁੱਪ’ ਨੇ ਉਸ ਨੂੰ ਖੈਬਰ ਪਖਤੂਨਖਵਾ ਵਿਚ ਸਿੱਖ ਭਾਈਚਾਰੇ ਦੀਆਂ ਮੁਸ਼-ਕਲਾਂ ਨੂੰ ਉਜਾਗਰ ਕਰਨ ਲਈ ਇਕ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲੇ ਪੜਾਅ ਵਿਚ ਦੁਨੀਆ ਭਰ ਦੇ 100 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਹਨਾਂ ਵਿਚੋਂ ਕੁਝ ਨੂੰ ਪੁਰਸਕਾਰ ਲਈ ਸ਼ਾਰਟਲਿਸਟ ਕੀਤਾ ਜਾਵੇਗਾ। ਮਨਮੀਤ ਕੌਰ ਨੇ ਕਿਹਾ ਕਿ ‘ਦਿ ਸਿੱਖ ਗਰੁੱਪ’ ਇਕ ਵਿਸ਼ਵਵਿਆਪੀ ਸੰਸਥਾ ਹੈ ਜੋ ਦੁਨੀਆਂ ਦੇ ਵੱਖ ਵੱਖ ਹਿੱਸਿਆਂ ਤੋਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸਨਮਾਨਿਤ ਕਰਦੀ ਹੈ। ਦੱਸ ਦਈਏ ਕਿ ਮਨਮੀਤ ਕੌਰ ਨੇ ਕਿਹਾ ਕਿ ਉਹਨਾਂ ਨੇ ਪਾਕਿਸਤਾਨ ਵਿਚ ਅੰਤਰ-ਵਿਸ਼ਵਾਸ ਸਦਭਾਵਨਾ ਅਤੇ ਘੱ-ਟ ਗਿਣਤੀਆਂ ਦੇ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਨਾਲ ਇਸ ਪੁਰਸਕਾਰ ਲਈ ਭਾਰਤੀ ਗਾਇਕ ਐਮੀ ਵਿਰਕ ਅਤੇ ਗੌਰਵ ਰੰਧਾਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੰਸਥਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਵੀ ਸਨਮਾਨਿਤ ਕੀਤਾ ਸੀ। ਮਨਮੀਤ ਕੌਰ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਉਹਨਾਂ ਦੀ ਨਾਮਜ਼ਦਗੀ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਮਨਮੀਤ ਕੌਰ ਨੇ ਕਿਹਾ ਕਿ ਉਹਨਾਂ ਨੂੰ ਪੁਰਸਕਾਰ ਲਈ ਨਾਮਜ਼ਦ ਕਰਨ ਨਾਲ ਦੂਸਰੀਆਂ ਔਰਤਾਂ ਨੂੰ ਆਪਣੇ ਖੇਤਰ ਵਿਚ ਸਖ਼ਤ ਮਿਹਨਤ ਕਰਨ ਅਤੇ ਮਾਨਵਤਾ ਦੀ ਸੇਵਾ ਕਰਨ ਲਈ ਉਤਸ਼ਾਹ ਮਿਲੇਗਾ। ਉਹਨਾਂ ਕਿਹਾ ਕਿ ਜੇਕਰ ਅਖੀਰ ਵਿਚ ਉਹਨਾਂ ਨੂੰ ਖੁਸ਼ਕਿਸਮਤ ਨਾਲ ਪੁਰਸਕਾਰ ਪ੍ਰਾਪਤ ਹੁੰਦਾ ਹੈ ਤਾਂ ਉਹ ਯੂਕੇ ਵਿਚ ਪੂਰੇ ਦੇਸ਼ ਦੀ ਨੁਮਾਇੰਦਗੀ ਕਰੇਗੀ ਅਤੇ ਸਾਰਿਆਂ ਨੂੰ ਦੱਸੇਗੀ ਕਿ ਪਾਕਿਸਤਾਨ ਵਿਚ ਔਰਤਾਂ ਕਦੇ ਵੀ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿੰਦੀਆਂ। ਮਨਮੀਤ ਕੌਰ ਨੇ ਦੱਸਿਆ ਕਿ ਉਹਨਾਂ ਨੇ 2018 ਵਿਚ ਰਿਪੋਰਟਿੰਗ ਸ਼ੁਰੂ ਕੀਤੀ ਤਾਂ ਉਹਨਾਂ ਦਾ ਪਰਿਵਾਰ ਖੁਸ਼ ਨਹੀਂ ਸੀ। ਪਰ ਜਦੋਂ ਉਹਨਾਂ ਨੇ ਅਪਣੇ ਭਾਈਚਾਰੇ ਦੀਆਂ ਮੁਸ਼ਕਲਾਂ ਬਾਰੇ ਰਿਪੋਰਟਿੰਗ ਕਰਨੀ ਸ਼ੁਰੂ ਕੀਤੀ ਤਾਂ ਲੋਕਾਂ ਨੇ ਉਹਨਾਂ ਦਾ ਕੰਮ ਪਸੰਦ ਕੀਤਾ। ਦੱਸ ਦਈਏ ਕਿ 25 ਸਾਲਾ ਮਨਮੀਤ ਕੌਰ ਦਾ ਵਿਆਹ ਹੋ ਚੁੱਕਾ ਹੈ ਅਤੇ ਉਹਨਾਂ ਦਾ ਇਕ ਸਾਲ ਦਾ ਬੱਚਾ ਵੀ ਹੈ। ਮਨਮੀਤ ਕੌਰ ਨੇ ਪੇਸ਼ਾਵਰ ਯੂਨੀਵਰਸਿਟੀ ਤੋਂ ਸੋਸ਼ਲ ਵਰਕ ਵਿਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ। ਮਨਮੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਕੰਮ ਸ਼ੁਰੂ ਕਰਦਾ ਹੈ ਤਾਂ ਉਸ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਹਨਾਂ ਮੁਸ਼ਕਿਲਾਂ ਦਾ ਨਿਡਰਤਾ ਨਾਲ ਸਾਹਮਣਾ ਕਰਕੇ ਹੀ ਅੱਗੇ ਵਧਿਆ ਜਾ ਸਕਦਾ ਹੈ। ਇੱਕ ਸ਼ੇਅਰ ਭੈਣ ਲਈ ਬਣਦਾ ਜੀ।

Leave a Reply

Your email address will not be published. Required fields are marked *