Home / ਸਿੱਖੀ ਖਬਰਾਂ / ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦਾ ਅਣਮੋਲ ਇਤਿਹਾਸ – ਜਾਣੋ

ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦਾ ਅਣਮੋਲ ਇਤਿਹਾਸ – ਜਾਣੋ

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦਾ ਅਣਮੋਲ ਇਤਿਹਾਸ – ਜਾਣੋ ‘ਅੰਮ੍ਰਿਤਸਰ ਸ਼ਹਿਰ ਦੀ ਨੀਂਹ ੧੫੭੭ ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੁੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿੱਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿੱਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ । 1635 ਵਿੱਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ ੬੫ ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। ੧੬੯੯ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੁੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ। ੧੮ਵੀਂ ਸਦੀ ਵਿੱਚ ਕਈ ਉਤਾਰ ਚੜਾਉ ਸ਼ਹਿਰ ਵਿੱਚ ਹੋਏ। ੧੭੬੫ ਵਿੱਚ ਮਿਸਲਾਂ ਦੀ ਸਰਦਾਰੀ ਕਾਇਮ ਹੋਣ ਉਪਰੰਤ ਕਈ ਮਿਸਲ ਸਰਦਾਰਾਂ ਨੇ ਅੰਮ੍ਰਿਤਸਰ ਦਾ ਪ੍ਰਬੰਧ ਸੰਭਾਲਿਆ । ਵਖ ਵਖ ਸਰਦਾਰਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਆਪਣੇ ਬੁੰਗੇ ਕਾਇਮ ਕੀਤੇ ਅਤੇ ਬਾਹਰਵਾਰ ਕਟੜੇ ਯਾ ਹਲਕੇ ਕਾਇਮ ਕੀਤੇ ਜੋਕਿ ਵਪਾਰੀਆਂ ਤੇ ਦਸਤਕਾਰਾਂ ਦੀ ਤਰੱਕੀ ਤੇ ਵਾਧੇ ਲਈ ਸਨ । ਅਹਿਮ ਫ਼ੈਸਲੇ ਲੈਣ ਲਈ ਅੰਮ੍ਰਿਤਸਰ ਵਿੱਚ ਸਰਬੱਤ ਖਾਲਸਾ ਦੀਵਾਨ ਕੀਤੇ ਜਾਂਦੇ ਸਨ।ਇਸ ਤਰਾਂ ਇਹ ਸ਼ਹਿਰ ਖਾਲਸੇ ਦੀ ਰਾਜਧਾਨੀ ਦੇ ਰੂਪ ਵਿੱਚ ਸਾਹਮਣੇ ਆਇਆ। ੧੮ਵੀਂ ਸਦੀ ਦੇ ਅੰਤ ਤਕ ਅੰਮ੍ਰਿਤਸਰ ਪੰਜਾਬ ਦਾ ਇਕ ਉੱਘਾ ਵਪਾਰਕ ਕੇਂਦਰ ਬਣ ਚੁੱਕਾ ਸੀ। ਰਣਜੀਤ ਸਿੰਘ, ਜੋਕਿ ੧੮੦੧ ਤਕ ਮਹਾਰਾਜੈ ਦੀ ਪਦਵੀ ਪ੍ਰਾਪਤ ਕਰ ਚੁਕਿਆ ਸੀ ਨੇ ੧੮੦੫ ਵਿੱਚ ਇਥੇ ਆਪਣਾ ਅਧਿਕਾਰ ਜਮਾਇਆ ਜਦੌਂ ਉਸ ਨੇ ਜ਼ਮ-ਜ਼ਮਾ ਤੋਪ ਤੇ ਭੰਗੀ ਸਰਦਾਰਾਂ ਦੇ ਕਿਲੇ ਅਤੇ ਤੋਸ਼ੇਖਾਨੇ ਤੇ ਆਪਣਾ ਦਬਦਬਾ ਬਣਾ ਲਿਆ। ੧੮੧੫ ਵਿੱਚ ਰਾਮਗੜੀਆ ਕਿਲਾ ਹਥਿਆ ਲੈਣ ਉਪਰੰਤ ੧੮੨੦ ਵਿੱਚ ਆਹਲੂਵਾਲੀਆ ਤੇ ਕਨ੍ਹਈਆ ਮਿਸਲ ਨੂੰ ਅਧੀਨ ਕਰ ਲੈਣ ਬਾਦ ਪੂਰਾ ਅੰਮ੍ਰਿਤਸਰ ਰਣਜੀਤ ਸਿੰਘ ਦੇ ਪ੍ਰਬੰਧ ਹੇਠ ਆ ਗਿਆ। ਰਣਜੀਤ ਸਿੰਘ ਦੇ ਸਮੇਂ ਕਿਲਾ ਗੋਬਿੰਦ ਗੜ੍ਹ ਬਣਵਾਇਆ ਗਿਆ, ਰਾਮ ਬਾਗ ਲਵਾਇਆ ਗਿਆ ਅਤੇ ਦਰਬਾਰ ਸਾਹਿਬ ਦੀ ਇਮਾਰਤ ਉੱਤੇ ਸੋਨਾ ਜੜਵਾਉਣ ਦਾ ਕੰਮ ਹੋਇਆ। ਇਸ ਸਭ ਨਾਲ ਸ਼ਹਿਰ ਦੀ ਤਰੱਕੀ ਵਿੱਚ ਬੇਅੰਤ ਵਾਧਾ ਹੋਇਆ ਅਤੇ ਇਹ ਸਨਅਤੀ ਤੇ ਵਪਾਰਕ ਤਰੱਕੀ ਵਿੱਚ ਹੋਰ ਅੱਗੇ ਵਧਿਆ।ਗੁਰੂ ਜੀ ਨੇ ਇਸ ਦਾ ਨੀਂਹ ਪੱਥਰ ਇਕ ਮੁਸਲਮਾਨ ਫ਼ਕੀਰ ਸਾਂਈ ਮੀਂਆ ਮੀਰ (1550-1635) ਪਾਸੌਂ 28 ਦਸੰਬਰ 1588 ਨੂੰ ਰਖਵਾਇਆ ਸੀ। ਇਸ ਤੌਂ ਪਹਿਲਾਂ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਦਾ ਕੰਮ ਸ੍ਰੀ ਗੁਰੂ ਰਾਮਦਾਸ ਜੀ (1534-1581) ਸ਼ੁਰੂ ਕਰਵਾ ਚੁੱਕੇ ਸਨ। ਕੁਝ ਹਵਾਲਿਆ ਉਹ ਜ਼ਮੀਨ ਤੁੰਗ ਪਿੰਡ ਦੇ ਵਸਨੀਕਾਂ ਪਾਸੌਂ ਖਰੀਦੀ ਗਈ ਸੀ ਪਰ ਦੁਸਰੇ ਪਾਸੇ ਹੋਰਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਸਮਰਾਟ ਅਕਬਰ ਵਲੋਂ ਸ਼੍ਰੀ ਬੀਬੀ ਭਾਨੀ ਜੀ ਨੂੰ ਉਸ ਵਕਤ ਤੋਹਫੇ ਵਜੋਂ ਭੇਟ ਕੀਤੀ ਗਈ ਸੀ ਜੱਦ ਉਨ੍ਹਾਂ ਦਾ ਵਿਆਹ ਸ਼੍ਰੀ ਗੁਰੂ ਰਾਮਦਾਸ ਜੀ ਨਾਲ ਹੋਇਆ ਸੀ। ਸਰੋਵਰ ਨੂੰ ਪੱਕਾ ਕਰਵਾਉਣ ਦਾ ਕੰਮ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਕਰਵਾਇਆ ਸੀ ਤੇ ਇਸ ਸਰੋਵਰ ਦੇ ਠੀਕ ਵਿੱਚਕਾਰ ਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਉੱਸਾਰੀ ਗਈ ਜਿਸ ਦੀ ਕਾਰ ਸੇਵਾ ਸਿੱਖਾਂ ਨੇ ਕੀਤੀ ਸੀ। ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ,16 ਅਗਸਤ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਹੋਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਗੁਰੂ ਅਰਜਨ ਸਾਹਿਬ ਨੇ ਆਪ ਕੀਤੀ ਸੀ। ਭਾਈ ਬੁੱਢਾ ਜੀ ਨੂੰ ਹਰਿਮੰਦਰ ਸਾਹਿਬ ਦੇ ਪਹਿਲਾ ਗ੍ਰੰਥੀ ਥਾਪਿਆ ਗਿਆ। ਗੁਰੂ ਅਰਜਨ ਸਾਹਿਬ ਨੇ ਰੋਜ਼ਾਨਾ ਸਾਰਾ ਦਿਨ ਅਤੇ ਦੇਰ ਰਾਤ ਤੱਕ ਗੁਰਬਾਣੀ ਦਾ ਪਾਠ ਅਤੇ ਕੀਰਤਨ ਕਰਨ ਦੀ ਜੋ ਮਰਯਾਦਾ ਬੰਨ੍ਹੀ ਸੀ ਉਹ ਕਿ ਅੱਜ ਵੀ ਉਸੇ ਤਰ੍ਹਾਂ ਹੀ ਕਾਇਮ ਹੈ।

error: Content is protected !!