ਸੁਲਤਾਨਪੁਰ ਲੋਧੀ ਹੋਈ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੀ ਕਿਰਪਾ ‘ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਤੀ ਰੌਣਕ, ਵੱਡੀ ਗਿਣਤੀ ‘ਚ ਪੁੱਜ ਰਹੇ ਨੇ ਸ਼ਰਧਾਲੂ ।ਗੁਰੂ ਨਾਨਕ ਸਾਹਿਬ ਜੀ ਦੀ ਕਿਰਪਾ ਹੋਈ ਹੈ ਜਿੱਥੇ ਲੋਕਾਂ ਦੇ ਦਿਲਾਂ ਚ ਡ-ਰ ਹੈ ਉੱਥੇ ਵੱਡੀ ਗਿਣਤੀ ਚ ਗੁਰੂਘਰਾਂ ਚ ਰੌਣਕਾਂ ਲੱਗਣਗੀਆਂ ਇਸ ਔ-ਖ ਦੀ ਘ-ੜੀ ਚ ਕ੍ਰਿ-ਸ਼ਮੇ ਤੋਂ ਘੱ-ਟ ਨਹੀ ਹੈ। ਪੰਜਾਬ ਚ ਕਰ-ਫਿਊ ਹਟਾਏ ਜਾਣ ਤੋਂ ਬਾਅਦ ਸ਼ੁੱਕਰਵਾਰ ਜੇਠ ਮਹੀਨੇ ਦੀ ਮੱਸਿਆ ਦੇ ਦਿਹਾੜੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਸਾਹਿਬ ਲੋਧੀ ਵਿਖੇ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਦੱਸ ਦਈਏ ਕਿ ਕਰੋਨਾ ਦੀ ਔ-ਖ ਕਾਰਨ ਇਸ ਵਾਰ ਵੀ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੀਵਾਨ ਨਹੀਂ ਸਜਾਏ ਗਏ। ਮੱਸਿਆ ਦੇ ਦਿਹਾੜੇ ‘ਤੇ ਸੰਗਤਾਂ ਸਰੋਵਰ ‘ਚ ਇਸ਼ਨਾਨ ਕੀਤਾ, ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ । ਕਰੀਬ ਦੋ ਮਹੀਨੇ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਪੁੱਜੀਆਂ ਵੱਡੀ ਗਿਣਤੀ ‘ਚ ਸੰਗਤਾਂ ਦੀ ਰੌਣਕ ਦੇਖ ਕੇ ਗੁਰਦੁਆਰਾ ਸਾਹਿਬ ਸਾਹਮਣੇ ਦੁਕਾਨਦਾਰਾਂ ‘ਚ ਵੀ ਖੁਸ਼ੀ ਦੀ ਲਹਿਰ ਦੇਖੀ ਗਈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਵੀ ਦਰਬਾਰ ਸਾਹਿਬ ਰੌਣਕਾਂ ਵਾਪਿਸ ਆ ਗਈਆਂ ਹਨ।ਸ੍ਰੀ ਦਰਬਾਰ ‘ਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ। ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸੰਗਤ ਵਲੋਂ ਸੋਸ਼ਲ ਡਿਸਟੈਂਸ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਇਸ ਸਬੰਧੀ ਗੱਲਬਾਤ ਕਰਦਿਆ SGPC ਐੱਸ.ਜੀ.ਪੀ.ਸੀ. ਦੇ ਚੀਫ ਸੈਕਟਰੀ ਰੂਪ ਸਿੰਘ ਨੇ ਦੱਸਿਆ ਕਿ ਸੰਗਤ ਦੀ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ ‘ਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਹਿਲਾਂ ਨਾਲੋਂ ਬਹੁਤ ਘੱਟ ਗਿਣਤੀ ‘ਚ ਸੰਗਤ ਇਥੇ ਪਹੁੰਚ ਰਹੀ ਹੈ। ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ‘ਚ ਸਿਰਫ ਉਹ ਹੀ ਸੰਗਤ ਪਹੁੰਚ ਰਹੀ ਹੈ, ਜਿਨ੍ਹਾਂ ਦੇ ਕਰ-ਫਿਊ ਪਾਸ ਬਣੇ ਹੋਏ ਹਨ। ਇਥੇ ਸੰਗਤ ਵਲੋਂ ਵੀ ਸੋਸ਼ਲ ਡਿਸਟੈਂਸ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜੇਕਰ ਆਉਣ ਵਾਲੇ ਦਿਨਾਂ ‘ਚ ਸੰਗਤਾਂ ਦੀ ਗਿਣਤੀ ‘ਚ ਵਾਧਾ ਹੁੰਦਾ ਹੈ ਤਾਂ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਿਆਰ ਹੈ।
