ਵੱਡੀ ਖਬਰ ਆ ਰਹੀ ਸਕੂਲਾਂ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦਾ ਪਸਾਰ ਰੋਕਣ ਲਈ ਦੇਸ਼ ਭਰ ‘ਚ ਲੱਗੇ ਲੌਕਡਾਊਨ ਕਾਰਨ ਬੰਦ ਸਕੂਲ 15 ਜੁਲਾਈ ਤੋਂ ਬਾਅਦ ਖੁੱਲ੍ਹ ਸਕਦੇ ਹਨ। ਮਨੁੱਖੀ ਸਰੋਤ ਵਿਕਾਸ ਮੰਤਰਾਲਾ ਸਕੂਲਾਂ ‘ਚ ਪੜ੍ਹਾਈ ਲਈ ਗਾਇਡਲਾਈਨਸ ਤਿਆਰ ਕਰ ਰਿਹਾ ਹੈ ਜੋ ਜਲਦ ਜਾਰੀ ਹੋ ਸਕਦੀਆਂ ਹਨ। ਸੂਤਰਾਂ ਮੁਤਾਬਕ ਇਕ ਦਿਨ ‘ਚ 33 ਫੀਸਦ ਜਾਂ 50 ਫੀਸਦ ਬੱਚੇ ਹੀ ਸਕੂਲ ਜਾਣਗੇ। ਦੱਸ ਦਈਏ ਕਿ ਵਿਦਿਆਰਥੀਆਂ ਦੀ ਸੰਖਿਆਂ ਦੇ ਆਧਾਰ ‘ਤੇ ਹੱਥ ਧੋਣ ਦੀ ਸੁਵਿਧਾ, ਟਾਇਲਟ, ਪੀਣ ਦੇ ਪਾਣੀ ਦਾ ਪ੍ਰਬੰਧ ਵਧਾਉਣਾ ਪੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ 50% ਵਿਦਿਆਰਥੀਆਂ ਦਾ ਫਾਰਮੂਲਾ ਲਾਗੂਕਰਨ ਵਾਲੇ ਸਕੂਲਾਂ ‘ਚ ਵਿਦਿਆਰਥੀ ਹਫ਼ਤੇ ‘ਚ ਤਿੰਨ ਤੇ 33% ਦਾ ਫਾਰਮੂਲਾ ਲਾਗੂ ਕਰਨ ਵਾਲੇ ਸਕੂਲਾਂ ‘ਚ ਹਫ਼ਤੇ ‘ਚ ਦੋ ਦਿਨ ਹੀ ਸਕੂਲ ਜਾਣਗੇ। ਬਾਕੀ ਦਿਨ ਆਨਲਾਈਨ ਪੜ੍ਹਾਈ ਹੋਵੇਗੀ। ਕਰੋਨਾ ਵਾਇ-ਰਸ ਦੀ ਸਥਿਤੀ ਦੇ ਆਧਾਰ ‘ਤੇ ਜੂਨ ਦੇ ਅੰਤਿਮ ਹਫ਼ਤੇ ‘ਚ ਗਾਇਡਲਾਇਨਸ ‘ਚ ਸਕੂਲਾਂ ‘ਚ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦਾ ਖਿਆਲ ਰੱਖਿਆ ਜਾਏਗਾ। ਪ੍ਰਾਈਵੇਟ ਸਕੂਲਾਂ ਦੇ ਸੰਗਠਨ ਐਕਸ਼ਨ ਕਮੇਟੀ ਆਫ਼ ਐਨਏਡਡ ਰਿਕੌਗੇਨਾਇਜ਼ਡ ਪ੍ਰਾਈਵੇਟ ਸਕੂਲਾਂ ਦੇ ਜਨਰਲ ਸੈਕਟਰੀ ਭਰਤ ਅਰੋੜਾ ਨੇ ਕਿਹਾ ਕਿ ਗਾਇਡਲਾਇਨਸ ਮਿਲ ਦਿਆਂ ਹੀ ਉਹ ਐਸਓਪੀ ਤਿਆਰ ਕਰ ਲੈਣਗੇ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਸਕੂਲ ਖੁੱਲ੍ਹਣ ਤੋਂ ਪਹਿਲੇ ਦੋ ਹਫ਼ਤੇ ਤਕ ਟੀਚਿੰਗ ਤੇ ਨੌਨ ਟੀਚਿੰਗ ਸਟਾਫ਼ ਨੂੰ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦੀ ਟ੍ਰੇਨਿੰਗ ਦਿੱਤੀ ਜਾਏਗੀ। ਬੱਚਿਆਂ ਨੂੰ ਵੀ ਸਕੂਲ ‘ਚ ਧਿਆਨ ਰੱਖਣ ਵਾਲੀਆਂ ਗੱਲਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਪੈਂਡੇਂਟ ਸਕੂਲ ਐਸੋਸੀਏਸ਼ਨ, ਚੰਡੀਗੜ੍ਹ ਦੀ ਪੰਜਾਬ ਸਰਕਾਰ ਦੇ ਆਡਰ ਖਿਲਾਫ ਰਿਟ ਪਟਿਸ਼ਨ ‘ਤੇ ਹੋਈ ਸੁਣਵਾਈ ਵਿੱਚ ਕੋਰਟ ਨੇ ਸ਼ੁੱਕਰਵਾਰ ਨੂੰ ਅੰਤਰਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਕੂਲ ਮਾਪਿਆਂ ਤੋਂ ਕੁੱਲ ਫੀਸ ਦਾ 70% ਲੈ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਇੱਕ ਵਾਰ ਵਿੱਚ ਜਮ੍ਹਾਂ ਕਰਵਾਈ ਜਾਂਦੀ ਦਾਖਲਾ ਫੀਸ ਦੋ ਬਰਾਬਰ ਕਿਸ਼ਤਾਂ ਵਿੱਚ ਛੇ ਮਹੀਨੇ ਵਿੱਚ ਜਮ੍ਹਾਂ ਕਰਵਾਉਣੀ ਹੋਵੇਗੀ। ਦੱਸ ਦਈਏ ਕਿ ਅਧਿਆਪਕਾਂ ਨੂੰ ਤਨਖਾਹ ਦੇਣ ਤੋਂ ਸਕੂਲ ਅਸਮਰੱਥਾ ਜਤਾਉਂਦੇ ਰਹੇ ਹਨ। ਕੋਰਟ ਨੇ ਸਕੂਲਾਂ ਨੂੰ ਪਟਿਸ਼ਨ ਦੀ ਪੈਂਡੈਂਸੀ ਦੌਰਾਨ ਅਧਿਆਪਕਾਂ ਨੂੰ 70% ਤਨਖਾਹ ਦੇਣ ਲਈ ਕਿਹਾ ਹੈ।ਦੱਸ ਦਈਏ ਕਿ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
