ਧੰਨ ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਨਮੋਲ ਬਚਨ”ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ।
ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ।ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗ-ਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋ-ਗ ਦੂ-ਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋ-ਗੀ-ਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾ-ਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱ-ਛਣ ਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀ-ਜੋਤ ਸਮਾ ਗਏ।
