Home / ਸਿੱਖੀ ਖਬਰਾਂ / ”ਸ਼੍ਰੀ ਰਾਮਰਾਇ ਜੀ” ਦੀ ਸਾਖੀ

”ਸ਼੍ਰੀ ਰਾਮਰਾਇ ਜੀ” ਦੀ ਸਾਖੀ

ਸ਼੍ਰੀ ਰਾਮਰਾਇ ਜੀ ਦੀ ਸਾਖੀ ‘; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ , ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ , ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ‘ ਚ ਲਗਾਤਾਰਤਾ ਵਿਚ ਲਿਖਿਆ ਗਿਆ ,
ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ । | ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ ‘ ਤੇ ਕਰਦੇ ਹਾਂ , ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ । ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ , ਜੋ ਕਦਾਚਿਤ ਠੀਕ ਨਹੀਂ । ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ । ਅਸੀਂ ‘ ਸਿੱਖਾਂ ਨੇ ਆਪਣੇ ਤੌਰ ‘ ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ । ਗੁਰੂ ਗਰੰਥ ਸਾਹਿਬ ਵਿਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ । ਕਬੀਰ ਜੀ , ਰਵਿਦਾਸ ਜੀ , ਨਾਮਦੇਵ ਜੀ , ਫਰੀਦ ਜੀ , ਤ੍ਰਿਲੋਚਨ ਜੀ , ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ । ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ ‘ ਤੇ ਭੱਟਾਂ ਦੇ ਸਵੱਈਏ ਦਰਜ ਹਨ । ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ । ਇਹ ਸਵੱਈਏ ਪਹਿਲੀਆਂ । ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿਚ ਲਿਖੇ ਹੋਏ ਹਨ । ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ , ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ । ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ ( ਪੰਨਾ ੧੪੦੨ ਅਤੇ ੧੪੦੩ ) ਵਿਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ ” ਵਾਹਿ ਗੁਰੂ ” ਕਹਿ ਕੇ ਗੁਰੂ ਜੀ ਦੀ ਵਾਹ – ਵਾਹੀ ਕੀਤੀ ਹੈ । ਉਪਰੋਕਤ ਦੀ ਰੌਸ਼ਨੀ ਵਿਚ ਮੈਨੂੰ ‘ ਵਾਹਿ ਗੁਰੂ ਜੀ ਕਾ ਖਾਲਸਾ , ਵਾਹਿ ਗੁਰੂ ਜੀ ਕੀ ਫਤਹਿ ‘ ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ ( ਧੰਨ ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ ( ਵੱਡੀ ) ਹੈ । ਪ੍ਰਚੱਲਤ ਅਰਥਾਂ ਵਿਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ ।