ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਦੀ ਰਾਜਨੀਤੀ ਨਾਲ ਜੁੜੀ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲੰਧਰ ਪੁਲਸ ਵਲੋਂ ਹਿਰਾ-ਸਤ ‘ਚ ਲੈ ਲਿਆ ਗਿਆ ਹੈ ਦਰਅਸਲ ਬੀਤੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ ਦੇ ਪਰਿਵਾਰ ਦੇ ਹੱਕ ‘ਚ ਸੁਖਪਾਲ ਖਹਿਰਾ ਵਲੋਂ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਸੀ, ਜਿਸ ਦੌਰਾਨ ਇਸ ਕੈਂਡਲ ਮਾਰਚ ‘ਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਨੂੰ ਦੇਖਦੇ ਹੋਏ ਡਵੀਜ਼ਨ ਨੰਬਰ 4 ਦੀ ਪੁ-ਲਸ ਵਲੋਂ ਖਹਿਰਾ ਨੂੰ ਹਿਰਾ-ਸਤ ‘ਚ ਲਿਆ ਗਿਆ। ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਕਰੋਨਾ ਵਾਇ-ਰਸ ਦੇ ਵਧਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰਦਾ ਹੈ, ਉਸ ਖਿ-ਲਾਫ ਸ-ਖ਼ਤ ਕਾਰ-ਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਸੁਖਪਾਲ ਖਹਿਰਾ ਅਕਾਲੀ ਲੀਡਰ ਅਤੇ ਸਿੱਖਿਆ ਮੰਤਰੀ ਰਹਿ ਚੁੱਕੇ ਸੁਖਜਿੰਦਰ ਸਿੰਘ ਖਹਿਰਾ ਦਾ ਬੇਟਾ ਹੈ। ਉਸਨੇ ਆਪਣੀ ਮੁਢਲੀ ਪੜਾਈ ਬਿਸ਼ਪ ਕਾਟਨ ਸਕੂਲ ਸ਼ਿਮਲਾ ਤੋਂ ਅਤੇ ਗ੍ਰੈਜੂਏਸ਼ਨ ਡੀਏਵੀ ਕਾਲਜ ਤੋਂ ਹਾਸਿਲ ਕੀਤੀ। ਸੁਖਪਾਲ ਸਿੰਘ ਖਹਿਰਾ ਇੱਕ ਭਾਰਤੀ ਸਿਆਸਤਦਾਨ ਹੈ। ਉਹ ਆਮ ਆਦਮੀ ਪਾਰਟੀ ਦਾ ਨੇਤਾ ਸਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦਾ ਨੇਤਾ ਸੀ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਸੀ ਅਤੇ ਭੁਲੱਥ, ਜ਼ਿਲ੍ਹਾ ਕਪੂਰਥਲਾ ਤੋਂ ਪੰਜਾਬ ਵਿਧਾਨ ਸਭਾ ਦਾ ਵੀ ਮੈਂਬਰ ਰਿਹਾ
ਮੌਜੂਦਾ ਸਮੇਂ ਵਿੱਚ ਉਹ ਆਪ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਚਲਾ ਰਹੇ ਹਨ। ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਬੀਤੇ ਕਈ ਦਿਨਾਂ ਤੋਂ ਇਸ ਮਸਲੇ ਨੂੰ ਲੈ ਕੇ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਸੂਬਾ ਸਰਕਾਰ ‘ਤੇ ਵੀ ਨਿਸ਼ਾਨੇ ਲਾ ਰਹੇ ਹਨ।
