ਜੀਵਨੀ – ਧੰਨ ਧੰਨ ਗੁਰੂ ਅਰਜਨ ਦੇਵ ਸਾਹਿਬ ਜੀ

ਅੱਜ ਪੰਚਮ ਪਾਤਸ਼ਾਹ, ‘ਸ਼ਹੀ-ਦਾਂ ਦੇ ਸਿਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼-ਹੀਦੀ ਦਿਹਾੜੇ ‘ਤੇ ਅਦਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਚਰਨਾਂ ‘ਚ ਕੋਟਾਨ-ਕੋਟ ਪ੍ਰਣਾਮ ਕਰਦਾ ਹੈ। ਸ੍ਰੀ ਆਦਿ ਗ੍ਰੰਥ ਦੀ ਸੰਪਾਦਨਾ ਦਾ ਅਹਿਮ ਕਾਰਜ ਕਰਦਿਆਂ ਪੰਜਵੇਂ ਗੁਰਦੇਵ ਪਿਤਾ ਜੀ ਨੇ ਜਗਤ ਨੂੰ ਪਰਉਪਕਾਰ

ਨਿਮਰਤਾ ਤੇ ਦ੍ਰਿੜ੍ਹਤਾ ਦੇ ਗੁਣਾਂ ਦੀ ਸਿੱਖਿਆ ਦਿੱਤੀ।। ਆਉ ਜਾਣਦੇ ਹਾਂ ਗੁਰੂ ਸਾਹਿਬ ਦੇ ਜੀਵਨੀ ਬਾਰੇ ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬਵਿਖੇ ਹੋਇਆ। ਆਪ ਸਿੱਖਾਂ ਦੇ ਪਂਜਵੇ ਗੁਰੂ ਸਨ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ। ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ। ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁ-ਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤ ਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।

Leave a Reply

Your email address will not be published. Required fields are marked *