CM ਕੈਪਟਨ ਸਾਬ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਕਰਨ ਅਵਤਾਰ ਤੇ ਮੰਤਰੀਆਂ ਦੇ ਵਿਚਕਾਰ ਹੋਇਆ ਵਿ-ਵਾਦ ਸੁਲਝਾ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਆਬਕਾਰੀ ਨੀਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਤੇ ਮੰਤਰੀਆਂ ਦੇ ਵਿਚਕਾਰ ਕਾਫ਼ੀ ਵਿਵਾਦ ਵੱਧ ਗਿਆ ਸੀ।ਜਿਸ ਤੋਂ ਬਾਅਦ ਮੰਤਰੀਆਂ ਵਲੋਂ ਬੈਠਕ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਤੋਂ ਐਕਸਾਈਜ਼ ਮਹਿਕਮੇ ਦਾ ਚਾਰਜ ਵੀ ਵਾਪਸ ਲੈ ਲਿਆ ਸੀ। ਦੱਸਿਆ ਜਾਂਦਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਵੀ ਮੁ-ਆਫ਼ੀ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਜਾਣਕਾਰੀ ਅਨੁਸਾਰ ਮੁੱਖ ਸਕੱਤਰ ਕਰਨ ਅਵਤਾਰ ਨੇ ਮੀਟਿੰਗ ਵਿੱਚ ਮੁਆਫ਼ੀ ਮੰਗ ਲਈ ਹੈ ,ਜਿਸ ਤੋਂ ਬਾਅਦ ਸਾਰੇ ਕੈਬਨਿਟ ਮੰਤਰੀਆਂ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਮੁਆਫ਼ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਹੀ ਮੁੱਖ ਸਕੱਤਰ ਵਿਰੁੱਧ ਬਗਾ-ਵਤੀ ਸੁਰਾਂ ਚੁੱਕਣ ਵਾਲੇ ਮੰਤਰੀਆਂ ਮਨਪ੍ਰੀਤ ਬਾਦਲ ਤੇ ਚਰਨਜੀਤ ਚੰਨੀ ਨੂੰ ਲੰਚ ‘ਤੇ ਬੁਲਾ ਕੇ ਸ਼ਾਂਤ ਕਰਨ ਦਾ ਹੀਲਾ ਕੀਤਾ ਸੀ।ਦੱਸ ਦਈਏ ਕਿ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਮੇਰੀ ਪੰਜਾਬ ਵਾਸੀਆਂ ਵੱਲੋਂ ਅਪੀਲ ਹੈ ਕਿ ਉਹ ਸਾਰੇ ਪ੍ਰਵਾਸੀ ਮਜ਼ਦੂਰਾਂ ਤੇ ਗਰੀਬਾਂ ਨੂੰ ਨਕਦ ਰਾਸ਼ੀ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੂੰ ਕਹਿਣ। MGNREGS ਤਹਿਤ ਪੇਂਡੂ ਗਰੀਬਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ।

Leave a Reply

Your email address will not be published. Required fields are marked *