ਪੰਜਾਬ ਸਰਕਾਰ ਦੀ ਮੋਬਾਈਲ ਫੋਨ ਦੀ ਵਰਤੋਂ ਨੂੰ ਲੈ ਕੇ ਐਡਵਾਇਜ਼ਰੀ ਜ਼ਾਰੀ ”ਪੰਜਾਬ ਸਰਕਾਰ ਵੱਲੋਂ ਕਰੋਨਾ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਿਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰੋਨਾ ਇੱਕ ਸਿਸਟਮਿਕ ਬਿ-ਮਾਰੀ ਹੈ, ਜੋ ਜ਼ਿਆਦਾਤਰ ਮੌਕਿਆਂ ‘ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ/ਵਸਤੂਆਂ ਨੂੰ ਛੂ-ਹਣ ਨਾਲ ਫ਼ੈ-ਲਦੀ ਹੈ। ਸ੍ਰ ਢਿਲੋਂ ਨੇ ਦੱਸਿਅ ਕਿ ਹਾਲਾਂਕਿ ਇਹ ਵਾਇ-ਰਸ ਵੱਖ-ਵੱਖ ਚੀਜ਼ਾਂ ਦੀ ਸਤਹਿ ਉੱਪਰ ਵੱਖ-ਵੱਖ ਸਮੇਂ ਤੱਕ ਜਿਊਂਦਾ ਰਹਿੰਦਾ ਹੈ, ਪਰ ਕੈਮੀਕਲ ਰੋਗਾਣੂ ਨਾਸ਼ਕ ਨਾਲ ਇਹ ਆਸਾਨੀ ਨਾਲ ਖ਼-ਤਮ ਹੋ ਜਾਂਦਾ ਹੈ। ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕਰੋ-ਨਾ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਮੋਬਾਈਲ ਫੋਨ ਦੇ ਨਾਲ ਨਾਲ ਰਿਸੈਪਸ਼ਨ ਕਾਊਂਟਰ, ਮੇਜ਼ ਦੀ ਉੱਪਰਲੀ ਸਤਹਿ, ਦਰਵਾਜ਼ੇ ਦੇ ਹੈਂਡਲ, ਟਾਇਲਟ, ਕੀ-ਬੋਰਡ, ਮਾਊਸ, ਟੈਬਲੈਟਸ ਅਤੇ ਮੇਜ਼ ਸਭ ਤੋਂ ਵੱਧ ਛੂਹੀਆਂ ਜਾਣ ਵਾਲੀਆਂ ਵਸਤਾਂ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਵਾਇ-ਰਸ ਦੇ ਸੰਕ੍ਰ-ਮਣ ਨੂੰ ਰੋਕਣ ਲਈ ਕੰਮ ਵਾਲੇ ਸਥਾਨਾਂ/ਦਫ਼ਤਰਾਂ ਦੀ ਸਫ਼ਾਈ ਅਤੇ ਚਿਹਰਾ/ਮੂੰਹ ਨਾ ਛੂਹਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮੋਬਾਈਲ ਫੋਨ ਵਾਇ-ਰਸ ਦੇ ਫ਼ੈਲਾ-ਅ ਦਾ ਸੰਭਾਵੀਂ ਕਾਰਨ ਹੋ ਸਕਦਾ ਹੈ ਜੋ ਸਿੱਧੇ ਹੀ ਵਰਤੋਂ ਕਰਨ ਵਾਲੇ ਵਿਅਕਤੀ ਦੇ ਚਿਹਰੇ ਤੇ ਮੂੰਹ ਦੇ ਸੰਪਰਕ ਵਿੱਚ ਆਉਂਦਾ ਹੈ।ਸ੍ਰ ਢਿਲੋਂ ਨੇ ਦੱਸਿਆ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੋਬਾਈਲ ‘ਤੇ ਜੇਕਰ ਬਹੁਤ ਜ਼ਰੂਰੀ ਗੱਲਬਾਤ ਕਰਨੀ ਪੈਂਦੀ ਹੈ ਤਾਂ ਫਿਰ ਉਸ ਤੋਂ ਬਾਅਦ ਹੱਥਾਂ ਨੂੰ ਨਿਯਮਿਤ ਤਰੀਕੇ ਨਾਲ ਸਾਬਣ ਤੇ ਪਾਣੀ ਨਾਲ ਧੋਵੋ ਜਾਂ 70 ਪ੍ਰਤੀਸ਼ਤ ਆਈਸੋਪ੍ਰੋਪਾਈਲ ਅਲ-ਕੋਹਲ ਯੁਕਤ ਸੈਨੀਟਾਈਜ਼ਰ ਨਾਲ ਸੈਨੇਟਾਈਜ਼ ਕਰੋ। ਮੋਬਾਈਲ ਫੋਨ ਨੂੰ ਕਿਸੇ ਹੋਰ ਸਤਹਿ ‘ਤੇ ਰੱਖਣ ਤੋਂ ਪਰ-ਹੇਜ਼ ਕਰੋ।
ਮੋਬਾਈਲ ਫੋਨ ਅਤੇ ਆਪਣੇ ਚਿਹਰੇ/ਮੂੰਹ ਵਿਚਕਾਰ ਸਿੱਧਾ ਸੰਪਰਕ ਹੋਣ ਤੋਂ ਰੋਕਣ ਲਈ ਹੈੱਡਫੋਨ/ਹੈੱਡਸੈੱਟ (ਤਾਰ ਵਾਲੇ/ਬਿਨਾਂ ਤਾਰ ਵਾਲੇ) ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਸੰਭਵ ਹੋਵੇ ਤਾਂ ਮੋਬਾਈਨ ਫੋਨ ਦੀ ਸਪੀਕਰ ਫੋਨ ‘ਤੇ ਵਰਤੋਂ ਕਰੋ। ਜੇਕਰ ਹੈੱਡਫੋਨ/ਹੈੱਡਸੈੱਟ ਉਪਲੱਬਧ ਨਹੀਂ ਹਨ ਤਾਂ ਸਪੀਕਰ ਫੋਨ ਦੀ ਵਰਤੋਂ ਉਨਾਂ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਆਪਣਾ ਮੋਬਾਈਲ ਫੋਨ/ਹੈੱਡਫੋਨ/ਹੈੱਡਸੈੱਟ ਕਿਸੇ ਹੋਰ ਨਾਲ ਸਾਂਝਾ ਨਾ ਕਰੋ।ਇਸੇ ਤਰਾਂ ਦਫ਼ਤਰਾਂ ਵਿੱਚ ਮੋਬਾਈਲ ਫੋਨ ਦੀ ਵਰਤੋਂ ਦੀ ਬਜਾਏ ਇੰਟਰਕਾਮ ਦੀ ਸੁਵਿਧਾ ਨੂੰ ਪਹਿਲ ਦਿੱਤੀ ਜਾਵੇ। ਹਾਲਾਂਕਿ ਇੰਟਰਕਾਮ ਨੂੰ ਰੋਜ਼ਾਨਾ ਡਿਸਇਨਫੈਕਟ ਕੀਤਾ ਜਾਵੇ। ਇਹ ਸਲਾਹ ਦਿੱਤੀ ਜਾਂਦੀ ਹੈ ਕਿ ਮੋਬਾਈਲ ਨਾਲ ਸਬੰਧਤ ਯੂਜ਼ਰ ਸੁਪੋਰਟ ਗਾਈਡਲਾਈਨਜ਼ ਨੂੰ ਧਿਆਨ ਨਾਲ ਪੜਿਆ ਜਾਵੇ ਅਤੇ ਸਬੰਧਤ ਮੋਬਾਈਲ ਕੰਪਨੀ ਦੀ ਵੈੱਬਸਾਈਟ ‘ਤੇ ਜਾ ਕੇ ਇਨਾਂ ਗਾਈਡਲਾਈਨਜ਼ (ਦਿਸ਼ਾ-ਨਿਰਦੇਸ਼ਾਂ) ਦਾ ਅਪਡੇਟਡ ਵਰਜ਼ਨ ਦੇਖਿਆ ਜਾਵੇ। ਐਪਲ ਅਤੇ ਸੈਮਸੰਗ ਦੋਵਾਂ ਕੰਪਨੀਆਂ ਨੇ ਆਪਣੀ ਯੂਜ਼ਰ ਗਾਈਡਲਾਈਨ ਨੂੰ ਅਪਡੇਟ ਕੀਤਾ ਹੈ, ਜਿਸ ਅਨੁਸਾਰ 70 ਪ੍ਰਤੀਸ਼ਤ ਆਈਸੋਪ੍ਰੋਪਾਈਲ ਅਲਕੋਹਲ ਜਾਂ ਕਲੋਰੌਕਸ ਡਿਸਇਨਫੈਕਟਿੰਗ ਵਾਈਪਸ ਨਾਲ ਸਵਿੱਚ ਆਫ਼ ਮੋਡ ‘ਤੇ ਮੋਬਾਈਲ ਫੋਨ ਦੀ ਸਤਹਿ ਨੂੰ ਸਾਫ਼ ਕੀਤਾ ਜਾ ਸਕਦਾ ਹੈ।ਮੋਬਾਈਲ ਫੋਨ ਦੀ ਸਤਹਿ ਸਾਫ਼ ਕਰਨ ਲਈ ਲੜੀਵਾਰ ਪ੍ਰਕਿਰਿਆ ਤਹਿਤ ਸਫ਼ਾਈ ਤੋਂ ਪਹਿਲਾਂ ਫੋਨ ਨੂੰ ਬੰਦ ਕਰੋ ਅਤੇ ਜੇਕਰ ਇਸ ਨਾਲ ਕੋਈ ਕਵਰ, ਸਾਮਾਨ ਅਤੇ ਤਾਰਾਂ ਹਨ ਤਾਂ ਉਨਾਂ ਨੂੰ ਉਤਾਰ ਦਿਉ। ਡਿਵਾਇਸ ਦੀ ਸਤਹਿ ਸਾਫ਼ ਕਰਨ ਲਈ ਇੱਕ ਨਰਮ, ਬਿਨਾਂ ਬੁਰ ਤੋਂ, ਵਾਟਰ ਪਰੂਫ਼ ਵਾਈਪ ਦੀ ਵਰਤੋਂ ਕਰੋ (ਜਿਵੇਂ ਕਿ ਕੈਮਰਾ ਲੈਂਸ ਵਾਈਪ ਆਦਿ)।
ਸਫ਼ਾਈ ਵਾਲੇ ਕੱਪੜੇ ਦੇ ਕੋਨੇ ਨੂੰ ਆਈਸੋਪ੍ਰੋਪਾਈਲ ਅਲ-ਕੋਹਲ ਜਾਂ ਕਲੋਰੌਕਸ ਡਿਸਇਨਫੈਕਟ ਦੀ ਥੋੜੀ ਮਾਤਰਾ ਨਾਲ ਗਿੱਲਾ ਕਰੋ ਅਤੇ ਫ਼ੋਨ ਦੇ ਅਗਲੇ ਤੇ ਪਿਛਲੇ ਹਿੱਸੇ ਨੂੰ ਚੰਗੀ ਤਰਾਂ ਸਾਫ਼ ਕਰੋ।ਇਸ ਦੌਰਾਨ ਬਲੀਚ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਕਿਸੇ ਵੀ ਖੁੱਲੀ ਜਗਾ ਤੋਂ ਨਮੀ ਨੂੰ ਅੰਦਰ ਜਾਣ ਤੋਂ ਰੋਕਿਆ ਜਾਵੇ। ਕੋਈ ਵੀ ਸ-ਖ਼ਤ ਕੈਮੀਕਲ ਓਲੀਓਫੋਬਿਕ ਸਕਰੀਨ ਨੂੰ ਨੁਕ-ਸਾਨ ਪਹੁੰਚਾ ਸਕਦਾ ਹੈ, ਜੋ ਕਿ ਅੱਗੇ ਫੋਨ ਦੀ ਟੱਚ ਸਕਰੀਨ ਦੀ ਸੈਂਸਟੀਵਿਟੀ ਨੂੰ ਖ਼ਰਾ-ਬ ਕਰ ਸਕਦੀ ਹੈ। ਫੋਨ ਦੀ ਸਕਰੀਨ ਉੱਪਰ ਕੰਪਰੈਸਰ ਜਾਂ ਬਲੀਚ ਦੀ ਸਿੱਧੇ ਤੌਰ ‘ਤੇ ਵਰਤੋਂ ਨਾ ਕਰੋ।
