ਭਾਈ ਨਿਰਮਲ ਸਿੰਘ ਦੀ ਅੰਤਿਮ ਸਸ-ਕਾਰ ਵਾਲੀ ਥਾਂ ਨੂੰ ਬਣਾਇਆ ਜਾਵੇ ਇਤਿਹਾਸਕ ਯਾਦਗਾਰ ‘ਭਾਈ ਨਿਰਮਲ ਸਿੰਘ ਖ਼ਾਲਸਾ (12 ਅਪ੍ਰੈਲ 1952 – 02 ਅਪ੍ਰੈਲ 2020) ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਪੰਜਾਬ, ਭਾਰਤ ਵਿਖੇ ਸਾਬਕਾ “ਹਜ਼ੂਰੀ ਰਾਗੀ” ਸੀ। 1952 ਵਿਚ ਜੰਡਵਾਲਾ ਭੀਮਸ਼ਾਹ ਪਿੰਡ, ਜ਼ਿਲ੍ਹਾ ਫਿਰੋਜ਼ਪੁਰ, ਪੰਜਾਬ ਵਿਚ ਜਨਮੇ ,
ਭਾਈ ਨਿਰਮਲ ਸਿੰਘ ਨੇ 1976 ਵਿਚ ਸ਼ਹੀਦ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ (1974-1976) ਪ੍ਰਾਪਤ ਕੀਤਾ। ਉਸਨੇ 1977 ਵਿਚ ਗੁਰਮਤਿ ਕਾਲਜ, ਰਿਸ਼ੀਕੇਸ਼, ਅਤੇ ਸ਼-ਹੀਦ ਸਿੱਖ ਮਿਸ਼ਨਰੀ ਕਾਲਜ, ਸੰਤ ਬਾਬਾ ਫਤਿਹ ਸਿੰਘ, ਸੰਤ ਚੰਨਣ ਸਿੰਘ, ਬੁੱਢਾ ਜੋਹਰ, ਰਾਜਸਥਾਨ ਦੇ ਗੰਗਾ ਨਗਰ ਵਿਚ 1978 ਵਿਚ ਸੰਗੀਤ ਅਧਿਆਪਕ ਵਜੋਂ ਸੇਵਾ ਨਿਭਾਈ। 1979 ਤੋਂ, ਉਸਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, ‘ਹਜ਼ੂਰੀ ਰਾਗੀ’ ਵਜੋਂ ਸੇਵਾ ਅਰੰਭ ਕੀਤੀ। ਉਸਨੇ ਪੰਜਾਂ ਤਖ਼ਤਾਂ, ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਅਤੇ 71 ਹੋਰ ਦੇਸ਼ਾਂ ਵਿਚ ਵੀ ਕੀਰਤਨ ਕੀਤਾ ਹੈ। ਉਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ 31 ਰਾਗਾਂ ਦਾ ਗਿਆਨ ਪ੍ਰਾਪਤ ਕਰਨ ਵਾਲੇ ਉੱਤਮ ਰਾਗੀਆਂ ਵਿਚੋਂ ਇਕ ਸੀ। “ਕਲਾ” ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਬਦਲੇ, ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲਾ ਪਹਿਲੀ ਹਜ਼ੂਰੀ ਰਾਗੀ ਸੀ।ਤਾਲੀਮ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮਹਾਨ ਰਾਗੀ ਭਾਈ ਗੁਰਮੇਜ ਸਿੰਘ ਨਾਲ ਕੁਝ ਸਾਲ ਸਹਾਇਕ ਰਾਗੀ ਵਜੋਂ ਸੇਵਾ ਨਿਭਾਈ। ਫਿਰ ਉਨ੍ਹਾਂ ਨੇ ਆਪਣਾ ਜੱਥਾ ਬਣਾ ਲਿਆ ਅਤੇ ਰੋਹਤਕ,ਰਿਸ਼ੀਕੇਸ਼, ਤਰਨਤਾਰਨ, ਬੁੱਢਾ ਜੌਹੜ, ਰਾਜਸਥਾਨ ਵਿਖੇ ਸੇਵਾਵਾਂ ਨਿਭਾਈਆਂ। 1979 ‘ਚ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾ ਆਰੰਭ ਕੀਤੀ ਤੇ ਲੰਮਾ ਸਮਾਂ ਸੰਗਤਾਂ ਨੂੰ ਨਿਹਾਲ ਕਰਦੇ ਰਹੇ। ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਸ਼ਕਤੀ ਇੰਨੀ ਪ੍ਰਬਲ ਸੀ ਕਿ ਉਨ੍ਹਾਂ ਨੂੰ ਸ੍ਰੀ ਆਸਾ ਦੀ ਵਾਰ ਦੇ ਨਾਲ-ਨਾਲ 500 ਸ਼ਬਦ ਤੇ ਅਨੇਕਾਂ ਪੁਰਾਤਨ ਰੀਤਾਂ ਅਤੇ ਬੰਦਸ਼ਾਂ ਯਾਦ ਸਨ। ਉਨ੍ਹਾਂ ਦੀ ਆਸਾ ਦੀ ਵਾਰ ਦੀਆਂ 5 ਲੱਖ ਸੀ.ਡੀਜ਼. ਅਤੇ ਕਿਤਾਬਾਂ ਵਿਕੀਆਂ। ਉਨ੍ਹਾਂ ਨੂੰ ਕੁਦਰਤ ਨੇ ਇਕ ਅਜਿਹੀ ਆਵਾਜ਼ ਬਖਸ਼ੀ ਸੀ, ਜਿਸ ‘ਚ ਸਾਰੀਆਂ ਕਲਾਤਮਕ ਖੂਬੀਆਂ ਮੌਜੂਦ ਸਨ। ਭਾਈ ਨਿਰਮਲ ਸਿੰਘ ਖਾਲਸਾ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੀਰਤਨ ਚੋਣ ਕਮੇਟੀ ਦੇ ਸਰਗਰਮ ਮੈਂਬਰ ਸਨ। ਇਸ ਤੋਂ ਇਲਾਵਾ ਉਹ ਅਕਾਸ਼ਵਾਣੀ ਅਤੇ ਦੂਰਦਰਸ਼ਨ ਦੇ ਮਹਾਨ ਕਲਾਕਾਰ ਸਨ ਅਤੇ ਨਾਲ ਹੀ ਆਲ ਇੰਡੀਆ ਰੇਡੀਓ ਜਲੰਧਰ ਦੀ ਸੂਗਮ ਸੰਗੀਤ ਚੋਣ ਕਮੇਟੀ ਦੇ ਮੈਂਬਰ ਵੀ ਸਨ। ਆਪਣੀ ਮਧੁਰ ਆਵਾਜ਼ ਅਤੇ ਸੰਗੀਤਕ ਪ੍ਰਤਿਭਾ ਸਦਕਾ ਉਨ੍ਹਾਂ ਨੇ ਤਕਰੀਬਨ ਅੱਧੀ ਤੋਂ ਜ਼ਿਆਦਾਦੁਨੀਆ ਗਾਹ ਮਾਰੀ। ਗਜ਼ਲ ਸਮਰਾਟ ਗੁਲਾਮ ਅਲੀ ਅਤੇ ਭਾਈ ਸਾਹਿਬ ਦਰਮਿਆਨ ਬਹੁਤ ਨਿੱਘੇ ਰਿਸ਼ਤੇ ਸਨ ਅਤੇ ਭਾਈ ਸਾਹਿਬ ਉਨ੍ਹਾਂ ਨੂੰ ਆਪਣਾ ਉਸਤਾਦ ਮੰਨਦੇ ਸਨ। 2 ਅਪ੍ਰੈਲ, 2020 ਨੂੰ ਭਾਈ ਨਿਰਮਲ ਸਿੰਘ ਜੀ ਖਾਲਸਾ ਜੀ ਕ-ਰੋਨਾ ਤੋਂ ਪੈਦਾ ਹੋਈਆਂ ਪੇਚੀਦਗੀਆਂ ਕਾਰਨ ਅ-ਕਾਲ ਚਲਾਣਾ ਕਰ ਗਏ।
