Home / ਵੀਡੀਓ / ‘ਗੁਰੂ ਨਾਨਕ ਦੇਵ ਜੀ’ ਦੇ ਇਸ ‘ਸਿੱਖ’ ਨੇ ਕੀਤੀ ਵੱਡੀ ਸੇਵਾ

‘ਗੁਰੂ ਨਾਨਕ ਦੇਵ ਜੀ’ ਦੇ ਇਸ ‘ਸਿੱਖ’ ਨੇ ਕੀਤੀ ਵੱਡੀ ਸੇਵਾ

ਸਿੱਖ ਧਰਮ ਚ ਸੇਵਾ ਦਾ ਬਹੁਤ ਜਿਆਦਾ ਮਹੱਤਵ ਹੈ। ਬਾਬੇ ਨਾਨਕ ਜੀ ਦੇ ਇਸ ਸਿੱਖ ਨੇ ਕਰ ਦਿੱਤੀ ਕਮਾਲ, ਕਰੋਨਾਂ  ਤੋਂ ਬਚਾ-ਓਣ ਲਈ ਮਸ਼ੀਨ ਕੀਤੀ ਤਿਆਰ”। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, 
ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।”ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ”ਸਿੱਖ ਧਰਮ ਚ ਸੇਵਾ ਦਾ ਬਹੁਤ ਜਿਆਦਾ ਮਹੱਤਵ ਹੈ।ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ ਅਤੇ ਭੋਰਿਆਂ ਵਿੱਚ ਤਰ੍ਹਾਂ-ਤਰ੍ਹਾਂ ਦੇ ਕਸ਼ਟ ਸਹਿ ਕੇ ਕੀਤੇ ਜਪ-ਤਪ ਸਭ ਤੁੱਛ ਹਨ। ਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ। ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644 ਸੇਵਾ ਦੀਆਂ ਕਈ ਕਿਸਮਾ ਹਨ। ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ।ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345 ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ।

error: Content is protected !!