ਅਮਰੀਕਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬੀ ਦੀ ਮਾਣਮੱਤੀ ਸ਼ਖਸ਼ੀਅਤ ਦੀ ਅਚਾ-ਨਕ mout ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦਈਏ ਕਿ ਸ਼ਹੀ-ਦੇ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸਤਿਕਾਰਯੋਗ ਭੈਣ ਜੀ ਪ੍ਰਕਾਸ਼ ਕੌਰ ਜੀ ਅੱਜ ਅਕਾਲ ਚਲਾਣਾ ਕਰ ਗਏ।ਸ. ਭਗਤ ਸਿੰਘ ਦੀ ਭੈਣ ਜੀ ਜੋ ਕਿ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਮੋਰਾਂਵਾਲੀ ਵਿਖੇ ਵਿਆਹ ਕੇ ਆਏ ਸਨ। ਇਸ ਸਮੇਂ ਉਹ ਅਮਰੀਕਾ ਵਿਖੇ ਰਹਿ ਰਹੇ ਸਨ ਜੋ ਕਿ ਇਸ ਫਾਨੀ ਸੰਸਾਰ ਨੂੰ ਅਲ-ਵਿਦਾ ਕਹਿੰਦੇ ਹੋਏ ਗੁਰੂ ਚਰਨਾ ‘ਚ ਜਾ ਬਿਰਾਜੇ ਹਨ।ਆਉ ਜਾਣਦੇ ਇਨ੍ਹਾਂ ਦੇ ਭਰਾ ਸਾਡੇ ਦੇਸ਼ ਦੇ ਹੀਰੋ ਸਰਦਾਰ ਭਗਤ ਸਿੰਘ ਬਾਰੇਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼-ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਇਹ ਇੱਕ ਜੱਟ ਸਿੱਖ ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ। ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ।ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ। ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ।

Leave a Reply

Your email address will not be published. Required fields are marked *