ਮੂਲ ਮੰਤਰ ਗੁਰਬਾਣੀ ਦਾ ਮੂਲ ਅਧਾਰ ਹੈ। ਇਹ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪਹਿਲਾ ਕਲਾਮ ਹੈ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਸਫ਼ੇ ’ਤੇ ਜਪੁਜੀ ਸਾਹਿਬ ਤਹਿਤ ਦਰਜ ਹੈ। ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ “ਅਕਾਲ ਪੁਰਖ ਇੱਕ ਹੈ,
ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਕਾਇਨਾਤ ਦਾ ਰਚਣਹਾਰ ਹੈ, ਜੋ ਸਭ ਵਿੱਚ ਵਿਆਪਕ ਹੈ, ਭੈ (ਡਰ) ਤੋਂ ਰਹਿਤ ਹੈ, ਵੈਰ ਰਹਿਤ ਹੈ, ਜਿਸ ਦਾ ਸਰੂਪ ਕਾਲ਼ ਤੋਂ ਪਰ੍ਹੇ ਹੈ, ਜੋ ਜੂਨਾਂ ਵਿੱਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ।” (ਪ੍ਰੋ. ਸਾਹਿਬ ਸਿੰਘ) ਸਿੱਖੀ ਵਿੱਚ ਪਰਮਾਤਮਾ ਬਾਰੇ Monotheism ਨਾਲ ਜੁੜਿਆ ਹੋਇਆ ਦਰਸ਼ਨ ਹੈ। ਜਿਸਦੇ ਚਲਦੇ ਇਹ ਸਪਸ਼ਟ ਹੁੰਦਾ ਹੈ ਕਿ ਪਰਮਾਤਮਾ ਤੋਂ ਸਭ ਕੁੱਝ ਹੈ ਪਰ ਸਭ ਕੁੱਝ ਪਰਮਾਤਮਾ ਨਹੀਂ। ਸਿੱਖੀ ਦੇ ਇਸ ਦ੍ਰਿਸ਼ਟੀਕੋਣ ਨੂੰ ਹਿੰਦੂ ਮਤ ਦੇ Monoism ਨਾਲ਼ੋਂ ਵੱਖ ਇਬਰਾਨੀ ਮਤਾਂ ਦੇ ਕਰੀਬ ਦਾ ਦਰਸ਼ਨ ਮੰਨਿਆ ਜਾਂਦਾ ਹੈ ਅਤੇ ਮੂਲ ਮੰਤਰ ਵਿੱਚ ਪੇਸ਼ ਕੀਤਾ ਹੋਇਆ ਪਰਮਾਤਮਾ ਦਾ ਸਰੂਪ Monothiesm ਦੇ ਭਾਵ ਨੂੰ ਕੁਝ ਵੱਖਰੇ ਅੰਦਾਜ਼ ਨਾਲ਼ ਸਮਝਾਉਣ ਵੱਲ ਇਸ਼ਾਰਾ ਕਰਦਾ ਪ੍ਰਤੀਤ ਹੁੰਦਾ ਹੈ।ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) ।
