Home / ਸਿੱਖੀ ਖਬਰਾਂ / ਸੁਖਮਨੀ ਸਾਹਿਬ ਦੇ ਪਾਠ ਦਾ ਫਲ

ਸੁਖਮਨੀ ਸਾਹਿਬ ਦੇ ਪਾਠ ਦਾ ਫਲ

ਸੁਖਮਨੀ ਸਾਹਿਬ ਦੇ ਪਾਠ ਦਾ ਫਲ ‘ਸੁਖਮਨੀ ਸਾਹਿਬ ਪਾਠ ਦੀ ਮਹੱਤਤਾ ‘ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ।
ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌ-ਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ)।੨।

error: Content is protected !!