Home / ਦੁਨੀਆ ਭਰ / ਕੈਪਟਨ ਸਰਕਾਰ ਨੇ ਕੀਤਾ ਇਹ ਮਿਸ਼ਨ ਫਤਿਹ

ਕੈਪਟਨ ਸਰਕਾਰ ਨੇ ਕੀਤਾ ਇਹ ਮਿਸ਼ਨ ਫਤਿਹ

ਦੱਸ ਦਈਏ ਕਿ ਕਰੋਨਾ ਨਾਲ jang ਨੂੰ ਸੂਬੇ ਭਰ ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਕਿ ਇਸ ਮਹਾ-ਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ। ‘ਮਿਸ਼ਨ ਫਤਹਿ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕ ਰੋਨਾ  ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ‘ਮਿਸ਼ਨ ਫਤਹਿ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕਰੋਨਾ ਨਾਲ jang ਦੇ ਮੋਹਰੀ ਜੰ-ਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾ-ਈ ਬਣਾਏਗੀ। ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ। ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ। ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂ-ਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰ-ਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰ-ਮਾਨੇ, ਮਹਾ-ਮਾਰੀ naal ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।

error: Content is protected !!