ਪੰਜਾਬ ਵਿੱਚ ਬਾਹਰੋਂ ਆਉਣ ਵਾਲਿਆਂ ਨੂੰ ਮੰਨਣੇ ਪੈਣਗੇ ਇਹ ਕਾਨੂੰਨ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਥਾਨਕ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਿ-ਹਤ, ਪੁਲਿਸ ਪ੍ਰਸਾ-ਸ਼ਨ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਅਗਲੇ ਚਰਨ ਦੇ ਲਾਕ ਡਾਊਨ ਦੌਰਾਨ ਤਿਆਰ ਕੀਤੇ ਗਏ ਐਕਸ਼ਨ ਪਲਾਨ ਤੇ ਵਿਚਾਰ ਕੀਤਾ ਗਿਆ।ਮੀਟਿੰਗ ਦੌਰਾਨ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਨੂੰ ਕਰੋਨਾ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦਾ ਏਕਾਂਤਵਾਸ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਪਹਿਲੇ 7 ਦਿਨ ਉਸ ਦੀ ਮਰਜੀ ਮੁਤਾਬਿਕ ਹੋਟਲ ਵਿੱਚ ਜਾਂ ਸਰਕਾਰੀ ਕੇਂਦਰ ਵਿਖੇ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ 5ਵੇਂ ਦਿਨ ਟੈਸਟਿੰਗ ਰਿਪੋਰਟ ਨੈਗੇਟਿਵ ਆਉਣ ਉਪਰੰਤ ਅਗਲੇ 7 ਦਿਨ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਰਿਪੋਰਟ ਪਾਜਟਿਵ ਆਉਣ ਦੀ ਸੂਰਤ ਵਿੱਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਹਰੋਂ ਆਏ ਹਰੇਕ ਵਿਅਕਤੀ ਲਈ ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜਮੀ ਹੋਵੇਗਾ।ਸ੍ਰੀ ਹਿਮਾਂਸ਼ੂ ਅਗਰਵਾਲ ਨੈ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲੇ੍ਹ ਅੰਦਰ ਕੋਮਬੇਟ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਹਰੇਕ ਵਿਭਾਗ ਦੀ ਭੂਮਿਕਾ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਆਪਣੀ ਭੂਮਿਕਾ ਅਨੁਸਾਰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਇਸ ਮਹਾਂਮਾਰੀ ਨੂੰ ਰੋਕ ਸਕਦੇ ਹਾਂ। ਸ੍ਰੀ ਹਿਮਾਂਸ਼ੂ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਸ-ਖਤ ਕਾਰ-ਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰ-ਹੇਜ ਕਰਨਾ ਚਾਹੀਦਾ ਹੈ ਅਤੇ ਸਕਰਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *