ਪਾਠ ਕਰਨ ਦਾ ਸਭ ਤੋਂ ਉੱਤਮ ਸਮਾਂ ਕਿਹੜਾ ਹੈ ਜਦੋਂ ਵਾਹਿਗੁਰੂ ਖੁਸ਼ੀਆਂ ਬਖਸ਼ਦੇ ਨੇ ”ਪਾਠ ਕਰਨ ਦਾ ਸਭ ਤੋਂ ਉੱਤਮ ਸਮਾਂ ਕਿਹੜਾ ਹੈ ‘ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ ।
ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) । ਗੁਰਬਾਣੀ ਵਿਚ ਸਿਮਰਨ ਤੋਂ ਵਿਹੂਣੇ ਵਿਅਕਤੀ ਦੇ ਆਚਰਣ ਨੂੰ ਬਹੁਤ ਹੀਣਾ ਸਮਝਿਆ ਗਿਆ ਹੈ । ਇਸ ਸੰਬੰਧ ਵਿਚ ਅਨੇਕ ਥਾਂਵਾਂ ਉਤੇ ਭਾਵਨਾਵਾਂ ਦਾ ਪ੍ਰਗਟਾਵਾ ਹੋਇਆ ਹੈ । ਇਥੋਂ ਤਕ ਕਿਹਾ ਗਿਆ ਹੈ ਕਿ ਜਿਸ ਮੁਖ ਵਿਚ ਨਾਮ ਦਾ ਸਿਮਰਨ ਨਹੀਂ ਹੁੰਦਾ ਅਤੇ ਬਿਨਾ ਨਾਮ ਉਚਾਰੇ ਜੋ ਅਨੇਕ ਤਰ੍ਹਾਂ ਦੇ ਭੋਜਨ ਦਾ ਸੇਵਨ ਕਰਦਾ ਹੈ , ਉਸ ਦੇ ਮੁਖ ਵਿਚ ਥੁੱਕਾਂ ਪੈਂਦੀਆਂ ਹਨ— ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ । ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ । ( ਗੁ.ਗ੍ਰੰ.473 ) । ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ
